Tuesday, November 18, 2025

ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 10 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਆਉਣ ਵਾਲੇ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆ ਹੋਇਆਂ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ‘ਤੇ ਪਲਾਂਟੇਸ਼ਨ ਕਰਵਾਉਣ ਲਈ 10 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ।ਇਸ ਨਾਲ ਵਾਤਾਵਰਨ ਸਾਫ਼-ਸੁਥਰਾ ਰਹੇਗਾ ਤੇ ਭਵਿੱਖ ਵਿੱਚ ਗਰਮੀ ਤੋਂ ਰਾਹਤ ਮਿਲੇਗੀ।
ਇਸ ਸਬੰਧੀ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸ੍ਰੀਮਤੀ ਪਰਮਜੀਤ ਕੌਰ ਨੇ ਕਿਹਾ ਕਿ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਜਿਲ੍ਹੇ ਵਿੱਚ ਪਲਾਂਟੇਸ਼ਨ ਕਰਵਾਉਣ ਲਈ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਹਰੇਕ ਖਾਲੀ ਥਾਂ ਭਾਵ ਸਰਕਾਰੀ ਬਿਲਡਿੰਗਾਂ, ਹਸਤਪਤਾਲ, ਸਕੂਲ, ਪੰਚਾਇਤੀ ਜ਼ਮੀਨ ਰੋਡ ਸਾਈਡ ਜਿਸ ਉਪਰ ਪਲਾਟੇਸ਼ਨ ਕਰਵਾਈ ਜਾ ਸਕੇ ਦੀ ਸ਼ਨਾਖਤ ਕਰਨ ਦੇ ਆਦੇਸ਼ ਦਿੱਤੇ ਗਏ ਤਾਂ ਜੋ ਉਨਾਂ ਨੂੰ ਜ਼ਰੂਰਤ ਅਨੁਸਾਰ ਪੌਦੇ ਮੁਹੱਈਆ ਕਰਵਾਏ ਜਾ ਸਕਣ।ਉਨਾਂ ਕਿਹਾ ਕਿ ਕੇਵਲ ਪੌਦੇ ਲਗਾਉਣ ਹੀ ਨਹੀਂ ਬਲਕਿ ਇਨਾਂ ਦੀ ਦੇਖਭਾਲ ਕਰਨਾ ਵੀ ਸਾਡਾ ਫਰਜ਼ ਹੈ।ਉਨਾਂ ਕਿਹਾ ਕਿ ਸਾਡਾ ਸਭ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਅਸੀਂ ਵਾਤਾਵਰਨ ਨੂੰ ਬਚਾਉਣ ਲਈ ਅੱਗੇ ਆਈਏ।ਵਧੀਕ ਡਿਪਟੀ ਕਮਿਸ਼ਨਰ ਨ ਸੇ ਪਿੰਡਾਂ ਦੇ ਜਿੰਮੀਦਾਰਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਜ਼ਮੀਨਾਂ ਨਾਲ ਲੱਗਦੀਆਂ ਸੜਕਾਂ ਦੇ ਬਰਮਾਂ ਉਪਰ ਲਗਾਏ ਗਏ ਬੂਟਿਆਂ ਨੂੰ ਬਚਾਉਣ ਲਈ ਪੂਰਨ ਸਹਿਯੋਗ ਦੇਣ।ਇਸ ਨਾਲ ਮਗਨਰੇਗਾ ਸਕੀਮ ਅਧੀਨ ਜਾਬ ਕਾਰਡ ਹੋਲਡਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦਿੱਤਾ ਜਾ ਸਕੇਗਾ।
ਮੀਟਿੰਗ ਵਿੱਚ ਐਸ.ਡੀ.ਐਮ ਅਜਨਾਲਾ ਅਰਵਿੰਦਰ ਪਾਲ ਸਿੰਘ, ਜਿਲ੍ਹਾ ਜੰਗਲਾਤ ਅਫ਼ਸਰ ਅਮਨੀਤ ਸਿੰਘ, ਐਕਸੀਐਨ ਪੀ.ਡਬਲਯੂ.ਡੀ ਇੰਦਰਜੀਤ ਸਿੰਘ, ਪ੍ਰਿੰਸੀਪਲ ਆਈ.ਟੀ.ਆਈ ਕੈਪਟਨ ਸੰਜੀਵ ਸ਼ਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …