Monday, May 5, 2025
Breaking News

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ 21 ਜੂਨ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ, 20 ਜੂਨ (ਜਗਦੀਪ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ।ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਆਵੇਗਾ।ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਅੰਤ੍ਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਗੁਰਮੀਤ ਸਿੰਘ ਬੂਹ ਅਤੇ ਬੀਬੀ ਹਰਜਿੰਦਰ ਕੌਰ ਜਾਣਗੇ।ਅੱਜ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 21 ਜੂਨ ਨੂੰ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 340 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 23 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਨਹੀਂ ਕੀਤੇ।ਉਨ੍ਹਾਂ ਦੱਸਿਆ ਕਿ 317 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੱਜ ਵੀਜਾ ਲੱਗੇ ਪਾਸਪੋਰਟ ਦਿੱਤੇ ਗਏ ਹਨ।ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ।ਇਸ ਮੌਕੇ ਯਾਤਰਾ ਵਿਭਾਗ ਦੇ ਇੰਚਾਰਜ਼ ਪਲਵਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਸਰਹੱਦੀ ਪਿੰਡ ਮੋਦੇ ਵਿੱਚ ਜਾ ਕੇ ਜਿਲ੍ਹਾ ਅਧਿਕਾਰੀਆਂ ਨੇ ਕੀਤੀ ਬੱਚਿਆਂ ਦੀ ਕੌਂਸਲਿੰਗ

ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ ਸਾਹਨੀ ਵਲੋਂ ਸਰਹੱਦੀ ਪਿੰਡ …