ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਲੀਡਰ ਖੁਸ਼ਵਿੰਦਰ ਸਿੰਘ ਭਾਟੀਆ, ਡਿਪਟੀ ਲੀਡਰ ਗੁਰਮੀਤ ਸਿੰਘ ਬੂਹ, ਬੀਬੀ ਹਰਜਿੰਦਰ ਕੌਰ ਤੇ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 340 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਵੀਜ਼ੇ ਲਈ ਭੇਜੇ ਸਨ, ਜਿਨ੍ਹਾਂ ਵਿੱਚੋਂ 317 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।ਇਸੇ ਦੌਰਾਨ ਜਥੇ ਦੇ ਆਗੂ ਅੰਤ੍ਰਿੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਜਥੇ ’ਚ ਸ਼ਾਮਲ ਸ਼ਰਧਾਲੂ ਪਹਿਲੇ ਪਾਤਸ਼ਾਹ ਜੀ ਦੀ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਗੁਰਦੁਆਰਾ ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਣਾ ਸ਼ੇਖੂਪੁਰਾ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਆਦਿ ਗੁਰ-ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਨਗੇ।ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਉਪਰੰਤ ਜਥੇ ਦੀ ਵਾਪਸੀ 30 ਜੂਨ ਨੂੰ ਹੋਵੇਗੀ।
ਜਥੇ ਦੀ ਰਵਾਨਗੀ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ,. ਸੁਖਬੀਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਪਲਵਿੰਦਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਆਦਿ ਮੌਜ਼ੂਦ ਸਨ।
Check Also
ਯੂਨੀਵਰਸਿਟੀ ਦੇ 23 ਵਿਦਿਆਰਥੀਆਂ ਦੀ ਪੰਜਾਬ ਸਰਕਾਰ ‘ਚ ਸਹਾਇਕ ਟਾਊਨ ਪਲੈਨਰ ਵਜੋਂ ਚੋਣ
ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਕਸਬਿਆਂ, ਸ਼ਹਿਰਾਂ ਅਤੇ ਪਿੰਡਾਂ ਦੇ ਸਰਵਪੱਖੀ …