ਯੋਗ ਨੂੰ ਬਣਾਇਆ ਜਾਵੇ ਆਪਣੀ ਜ਼ਿੰਦਗੀ ਦਾ ਹਿੱਸਾ – ਵਿਧਾਇਕ ਕੁੰਵਰ
ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਆਯੂਸ਼ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੀ ਅਗਵਾਈ ਹੇਠ ਜਿਲ੍ਹਾ
ਆਯੁਰਵੈਦਿਕ ਵਿਭਾਗ ਅਤੇ ਭਾਰਤੀ ਯੋਗ ਸੰਸਥਾ ਵਲੋਂ ਰਾਮ ਬਾਗ ਵਿਖੇ ਜ਼ਿਲਾ ਪੱਧਰੀ ਦਸਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ।
ਵਿਧਾਇਕਾ ਜੀਵਨ ਜੋਤ ਕੋਰ, ਵਿਧਾਇਕ ਡਾ: ਕੁੰਵਰ ਵਿਜੇ ਪ੍ਰਤਾਪ ਸਿੰਘ, ਵਧੀਕ ਡਿਪਟੀ ਕਮਿਸਨਰ ਸ਼੍ਰੀਮਤੀ ਜੋਤੀ ਬਾਲਾ, ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਜ਼ਿਲਾ ਆਯੁਵੈਦਿਕ ਅਫਸਰ ਡਾ: ਦਿਨੇਸ਼ ਕੁਮਾਰ ਤੋ ਇਲਾਵਾ ਯੋਗ ਦਿਵਸ ਮੌਕੇ 500 ਤੋਂ ਵੱਧ ਦੇ ਕਰੀਬ ਸ਼ਹਿਰੀਆਂ ਨੇ ਇਕੱਠੇ ਯੋਗ ਅਭਿਆਸ ਕੀਤਾ।ਇਸ ਸੈਸ਼ਨ ਵਿੱਚ ਸਰੀਰ ਨੂੰ ਚੁਸਤ ਅਤੇ ਤੰਦਰੁਸਤ ਰੱਖਣ ਲਈ ਕਈ ਆਸਨ ਜਿਵੇਂ ਤਾੜ ਆਸਨ, ਵਰਿਕਸ਼ ਆਸਨ, ਅਰਧ ਚੱਕਰ ਆਸਨ, ਵਕਰ ਆਸਨ, ਵਜਰ ਆਸਨ, ਊਸ਼ਟਰ ਆਸਨ, ਪਵਨ ਮੁਕਤ ਆਸਨ ਆਦਿ ਕਈ ਆਸਨ ਕਰਵਾਉਣ ਉਪਰੰਤ ਪ੍ਰਾਣਾਯਾਮ ਅਤੇ ਧਿਆਨ ਕਰਵਾਇਆ ਗਿਆ।
ਵਿਧਾਇਕਾ ਜੀਵਨਜੋਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਸਾਨੂੰ ਆਪਣੀ ਜ਼ਿੰਦਗੀ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਰੋਜ਼ਾਨਾ ਯੋਗ ਅਭਿਆਸ ਕਰਨੇ ਚਾਹੀਦੇ ਹਨ ਤਾਂ ਜੋ ਤੰਦਰੁਸਤ ਸਰੀਰ ਅਤੇ ਮੰਨ ਨਾਲ ਜੀਵਨ ਬਤੀਤ ਕੀਤਾ ਜਾ ਸਕੇ।
ਵਿਧਾਇਕ ਡਾ: ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਯੋਗਾ ਸਾਡੀ ਵਿਰਾਸਤ ਦਾ ਹਿੱਸਾ ਹੈ ਅਤੇ ਅਜੋਕੇ ਜੀਵਨ ਜਾਂਚ ਦੌਰਾਨ ਜਦੋਂ ਕਿ ਸਰੀਰਿਕ ਕੰਮ ਘਟ ਗਏ ਹਨ ਇਸ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਯੋਗ ਨੂੰ ਰੋਜ਼ਾਨਾ ਆਪਣੀ ਜਿੰਦਗੀ ਦਾ ਹਿੱਸਾ ਬਣਾਓ
ਇਸ ਮੌਕੇ ਭਾਰਤੀ ਯੋਗ ਸੰਸਥਾ ਵਲੋਂ ਵਿਧਾਇਕ ਜੀਵਨਜੋਤ ਕੌਰ, ਵਿਧਾਇਕ ਡਾ: ਕੁੰਵਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਜੋਤੀ ਬਾਲਾ ਅਤੇ ਐਸ. ਡੀ .ਐਮ ਸ: ਮਨਕੰਵਲ ਚਾਹਲ ਨੂੰ ਸਨਮਾਨਤ ਵੀ ਕੀਤਾ ਗਿਆ।
Punjab Post Daily Online Newspaper & Print Media