ਅੰਮਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਪਹਿਲਾ ਸਮੈਸਟਰ
ਦੇ ਹੋਏ ਇਮਤਿਹਾਨ ’ਚੋਂ ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਕਾਲਜ ਦੀ ਵਿਦਿਆਰਥਣ ਸੁਖਮੀਨ ਕੌਰ ਨੇ 600 ਅੰਕਾਂ ’ਚੋਂ 462 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ।ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥਣ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵਲੋਂ ਵਧੀਆ ਵਾਤਾਵਰਣ ਕਰਕੇ ਹੀ ਸੰਭਵ ਹੋ ਸਕਿਆ ਹੈ।ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਮੋਹਿਤ ਸੈਣੀ, ਡਾ. ਪੂਰਨਿਮਾ ਖੰਨਾ, ਪ੍ਰੋ: ਉਤਕਰਸ਼ ਸੇਠ, ਪ੍ਰੋ: ਰਿਚਾ ਜੋਸ਼ੀ ਅਤੇ ਪ੍ਰੋ: ਤਨਵੀਰ ਕੌਰ ਬੱਲ ਹਾਜ਼ਰ ਸਨ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media