ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ‘ਅੰਤਰਰਾਸ਼ਟਰੀ ਯੋਗਾ ਦਿਵਸ’ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਮਨਾਏ ਗਏ ਉਕਤ ਦਿਵਸ ਮੌਕੇ ਯੋਗਾ ਟਰੇਨਰ ਕਿਰਨ ਭਾਟੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ, ਅਹਿਮ ਪਹਿਲੂਆਂ ਅਤੇ ਯੋਗ ਸਾਧਨਾ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਨੇ ਯੋਗਾ ਅਧਾਰਿਤ ਸੂਖਮ ਕਿਰਿਆਵਾਂ, ਮਨ ਅਤੇ ਤਨ ਨੂੰ ਤੰਦਰੁਸਤ ਰੱਖਣ ਲਈ ਯੋਗਾ ਕਿਰਿਆਵਾਂ ਕਰਵਾਈਆਂ।
ਪ੍ਰਿੰਸੀਪਲ ਗਿੱਲ ਨੇ ਕਿਹਾ ਕਿ ਅੱਜ ਦੇ ਆਧੁਨਿਕ ਯੁੱਗ ’ਚ ਯੋਗਾ ਸਰੀਰਿਕ ਅਤੇ ਮਾਨਸਿਕ ਰੋਗਾਂ ਨੂੰ ਸਰੀਰ ਤੋਂ ਦੂਰ ਰੱਖਣ ਦੇ ਨਾਲ-ਨਾਲ ਯੋਗਾ ਹਰ ਕਿਸੇ ਦੇ ਜੀਵਨ ’ਤੇ ਸਕਾਰਾਤਮਕ ਪ੍ਰਭਾਵ ਛੱਡਦਾ ਹੈ।ਉਨ੍ਹਾਂ ਕਿਹਾ ਕਿ ਰੋਜ਼ਾਨਾ ਯੋਗਾ ਕਰਨ ਨਾਲ ਸਰੀਰਿਕ ਅਤੇ ਮਾਨਸਿਕ ਊਰਜਾ ਦੇ ਵਿਕਾਸ ਦੇ ਨਾਲ-ਨਾਲ ਤਣਾਅ ਅਤੇ ਡਿਪ੍ਰੈਸ਼ਨ ਵੀ ਘੱਟ ਹੁੰਦਾ ਹੈ।ਸ੍ਰੀਮਤੀ ਭਾਟੀਆ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਸਮੂਹ ਅਧਿਆਪਕ, ਨਾਨ ਟੀਚਿੰਗ ਸਟਾਫ਼ ਅਤੇ ਐਨ.ਸੀ.ਸੀ ਵਿਦਿਆਰਥੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …