ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼
ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਉਪਰੰਤ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲ ਕੇ ਜੀਵਨ ਸਫ਼ਲਾ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਗੁਰਤਾਗੱਦੀ ’ਤੇ ਬੈਠਣ ਸਮੇਂ ਦੋ ਤਲਵਾਰਾਂ ‘ਮੀਰੀ-ਪੀਰੀ’ ਧਾਰਨ ਕੀਤੀਆਂ ਜੋ ਕਿ ਭਗਤੀ ਅਤੇ ਸ਼ਕਤੀ ਦਾ ਪ੍ਰਤੀਕ ਹਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਬਾਵਾ ਦੇ ਕੀਰਤਨੀ ਜਥੇ ਨੇ ਗੁਰ ਜਸ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ।ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਦੇ ਮਾਹਿਰ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਅਤੇ ਉਪਦੇਸ਼ਾਂ ਸਬੰਧੀ ਚਾਨਣਾ ਪਾਇਆ।ਸ: ਛੀਨਾ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਜਥੇ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਸ੍ਰੀਮਤੀ ਰਮਿੰਦਰ ਕੌਰ, ਖਾਲਸਾ ਕਾਲਜ ਫ਼ਾਰ ਵੁਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼, ਅੰਡਰ ਸੈਕਟਰੀ ਡੀ.ਐਸ ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media