ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਸ਼ਹਿਰ ਨੂੰ ਕੂੜਾ ਕਰਕਟ ਤੋਂ ਮੁਕਤ ਕਰਨ ਲਈ ਚੁੱਕੇ ਜਾ ਰਹੇ
ਸਾਰਥਕ ਕਦਮਾਂ ਦੀ ਅਹਿਮ ਕੜੀ ਵਜੋਂ 5 ਨਵੀਆਂ ਟਾਟਾ ਐਸ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਉਪਲੀ ਰੋਡ ’ਤੇ ਸਥਿਤ ਫਾਇਰ ਬ੍ਰਿਗੇਡ ਦਫ਼ਤਰ ਤੋਂ ਗੱਡੀਆਂ ਨੂੰ ਰਵਾਨਾ ਕਰਨ ਮੌਕੇ ਵਿਧਾਇਕਾ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਗਰੂਰ ਹਲਕੇ ਨੂੰ ਹਰ ਪੱਖੋਂ ਮੋਹਰੀ ਬਣਾਉਣ ਦੀ ਦਿਸ਼ਾ ਵਿੱਚ ਉਹ ਨਿਰੰਤਰ ਕਾਰਜਸ਼ੀਲ ਹਨ ਅਤੇ ਇਸੇ ਕੜੀ ਤਹਿਤ ਸੰਗਰੂਰ ਸ਼ਹਿਰ ਵਿੱਚ ਕੂੜੇ ਦੇ ਉਚਿਤ ਨਿਪਟਾਰੇ ਤੇ ਯੋਜਨਾਬੱਧ ਪ੍ਰਬੰਧਨ ਲਈ ਅੱਜ 37.50 ਲੱਖ ਰੁਪਏ ਦੀ ਲਾਗਤ ਵਾਲੀਆਂ 5 ਹੋਰ ਟਾਟਾ ਐਸ ਨਗਰ ਕੌਂਸਲ ਨੂੰ ਸੌਂਪ ਦਿੱਤੀਆਂ ਗਈਆਂ ਹਨ ਜੋ ਕਿ ਸ਼ਹਿਰੀ ਵਾਰਡਾਂ ਵਿੱਚ ਜਾ ਕੇ ਸੁੱਕਾ ਤੇ ਗਿੱਲਾ ਕੂੜਾ ਇਕੱਤਰ ਕਰਨਗੀਆਂ ਅਤੇ ਇਸ ਨਾਲ ਸੈਕੰਡਰੀ ਡੰਪਾਂ ਵਿੱਚੋਂ ਕੂੜੇ ਦਾ ਉਚਿਤ ਨਿਪਟਾਰਾ ਹੋਵੇਗਾ ਤੇ ਲਗਭਗ 50 ਫੀਸਦੀ ਹਿੱਸਾ ਪੂਰੀ ਤਰਾਂ ਕੂੜਾ ਰਹਿਤ ਹੋ ਸਕੇਗਾ।ਵਿਧਾਇਕਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਅਜਿਹੀਆਂ 10 ਟਾਟਾ ਐਸ ਚੱਲ ਰਹੀਆਂ ਹਨ ਅਤੇ ਜਲਦੀ ਹੀ 10 ਹੋਰ ਨਵੀਂਆਂ ਨੂੰ ਖਰੀਦਣ ਲਈ ਪ੍ਰੋਜੈਕਟ ਪ੍ਰਗਤੀ ਅਧੀਨ ਹੈ।ਵਿਧਾਇਕਾ ਭਰਾਜ ਵਲੋਂ ਨਗਰ ਕੌਂਸਲ ਨੂੰ 2.20 ਲੱਖ ਰੁਪਏ ਦੀ ਲਾਗਤ ਵਾਲੀਆਂ ਦੋ ਫੌਗਿੰਗ ਮਸ਼ੀਨਾਂ ਵੀ ਸੌਂਪੀਆਂ ਗਈਆਂ ਤਾਂ ਜੋ ਮੱਛਰਾਂ ਦੁਆਰਾ ਫੈਲਾਈਆਂ ਜਾਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਹੋ ਸਕੇ।ਇਸ ਮੌਕੇ ਈ.ਓ ਨਗਰ ਕੌਂਸਲ ਮੋਹਿਤ ਸ਼ਰਮਾ ਅਤੇ ਪਾਰਟੀ ਦੇ ਆਗੂ ਵੀ ਹਾਜ਼ਰ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media