ਅੰਮ੍ਰਿਤਸਰ, 23 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਵਿਖੇ ਅੱਜ ਸ਼੍ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਨਿਰਮਾਣ ਕਾਰਜ਼ਾਂ ਲਈ ਕਾਰਸੇਵਾ ਦੀ ਸ਼ੁਰੂਆਤ ਕੀਤੀ ਗਈ।ਕੀਤੇ ਜਾਣ ਵਾਲੇ ਕਾਰਜ਼ਾਂ ਵਿੱਚ ਲੰਗਰ ਹਾਲ ਦੀ ਉਸਾਰੀ, ਸ੍ਰੀ ਅਖੰਡ ਪਾਠ ਸਾਹਿਬ ਲਈ ਕਮਰੇ, ਸਮਾਗਮਾਂ ਲਈ ਦੋ ਵੱਡੇ ਹਾਲ ਅਤੇ ਦਰਬਾਰ ਹਾਲ ਦੇ ਵਰਾਂਡਿਆਂ ਦੀ ਸੇਵਾ ਸ਼ਾਮਲ ਹੈ।ਕਾਰਸੇਵਾ ਦੀ ਸ਼ੁਰੂਆਤ ਕਰਨ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਤੇ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀ ਵਾਲੇ, ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਮੰਗਵਿੰਦਰ ਸਿੰਘ ਖਾਪੜਖੇੜੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।ਗੁਰਮਤਿ ਸਮਾਗਮ ‘ਚ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਗੁਰਬਾਣੀ ਤੇ ਗੁਰ-ਇਤਿਹਾਸ ਸਰਵਣ ਕਰਵਾਇਆ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਕਾਰਜ਼ਾਂ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਵਿਖੇ ਲੰਗਰ ਹਾਲ ਦੇ ਨਾਲ-ਨਾਲ ਸ੍ਰੀ ਅਖੰਡ ਪਾਠ ਸਾਹਿਬ 15 ਕਮਰੇ ਅਤੇ ਹੋਰ ਲੜੀਂਦੇ ਕਾਰਜਾਂ ਲਈ ਦੋ ਹਾਲ ਅਤੇ ਦਰਬਾਰ ਹਾਲ ਦੇ ਬਰਾਂਡਿਆਂ ਦੀ ਸੇਵਾ ਵੀ ਕਰਵਾਈ ਜਾਵੇਗੀ।
ਇਸ ਮੌਕੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਗੁਰਵਿੰਦਰ ਸਿੰਘ ਪਟਨਾ ਸਾਹਿਬ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ, ਐਕਸੀਅਨ ਸੁਖਜਿੰਦਰ ਸਿੰਘ, ਜੇ.ਈ ਸ਼ਮਸ਼ੇਰ ਸਿੰਘ ਅਤੇ ਸੰਗਤਾਂ ਮੌਜ਼ੂਦ ਸਨ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media