Sunday, June 15, 2025

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਅੰਮ੍ਰਿਤਸਰ, 23 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ।ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਕਬੀਰ ਜੀ ਵੱਲੋਂ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ਕਰਨ ਦੇ ਦਿਖਾਏ ਰਾਹ ’ਤੇ ਚੱਲਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਅਮਰੀਕ ਸਿੰਘ ਵਿਛੋਆ, ਗੁਰਨਾਮ ਸਿੰਘ ਜੱਸਲ, ਬਾਬਾ ਟੇਕ ਸਿੰਘ ਧੰਨੋਲਾ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਇੰਚਾਰਜ਼ ਮੇਜਰ ਸਿੰਘ, ਮੈਨੇਜਰ ਸਤਨਾਮ ਸਿੰਘ ਰਿਆੜ, ਨਰਿੰਦਰ ਸਿੰਘ, ਜਗਤਾਰ ਸਿੰਘ, ਗੁਰਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …