ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਬੀਬੀ ਭਾਨੀ ਕਾਲਜ ਆਫ ਐਜੂਕੇਸ਼ਨ ਲੌਗੋਵਾਲ ਵਿਖੇ ਪ੍ਰਿੰਸੀਪਲ ਕਿਰਨਦੀਪ ਕੌਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ
ਯੋਗਾ ਦਿਵਸ ਮਨਾਇਆ ਗਿਆ।ਮੈਡਮ ਜਸਵੀਰ ਕੌਰ, ਕਰਮਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਯੋਗਾ ਆਸਣ ਕਰਵਾਏ ਗਏ ਅਤੇ ਨਾਲ ਹੀ ਉਹਨਾਂ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਿਆ ਗਿਆ ਕਿ ਯੋਗ ਆਸਣ ਸਿਰਫ ਸਰੀਰ ਨੂੰ ਤੰਦਰੁਸਤ ਹੀ ਨਹੀਂ, ਸਗੋਂ ਮਾਨਸਿਕ ਤੌਰ ‘ਤੇ ਵੀ ਮਜ਼ਬੂਤ ਰੱਖਦੇ ਹਨ।ਇਸ ਨਾਲ ਮਾਸਪੇਸੀਆ ਲਚਕਦਾਰ ਹੁੰਦੀਆਂ ਹਨ ਤੇ ਪਾਚਣ ਸ਼ਕਤੀ ਮਜ਼ਬੂਤ ਹੁੰਦੀ ਹੈ।ਵਿਦਿਆਰਥੀਆਂ ਤੇ ਸਟਾਫ ਨੇ ਪ੍ਰਣ ਲਿਆ ਕਿ ਉਹ ਯੋਗ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਜਰੂਰ ਬਣਾੳਣਗੇ।ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਸਟਾਫ ਮੈਂਬਰ ਕੁਲਵਿੰਦਰ ਸਿੰਘ, ਸੁਖਜਿੰਦਰ ਸਿੰਘ ਮੈਡਮ ਰਵਿੰਦਰ ਕੌਰ ਤੇ ਦਿਲਪ੍ਰੀਤ ਕੌਰ ਆਦਿ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media