ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਛੇਵੇਂ ਪਾਤਸ਼ਾਹ ਤੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ, ਢਾਡੀ ਸਿੰਘਾਂ ਨੇ ਗੁਰਬਾਣੀ ਕੀਰਤਨ ਅਤੇ ਵਾਰਾਂ ਨਾਲ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ।ਜਥੇ: ਕੇਵਲ ਸਿੰਘ ਢਾਡੀ ਤੇ ਭਾਈ ਅਮਰੀਕ ਸਿੰਘ ਗ੍ਰੰਥੀ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਬਾਰੇ ਚਾਨਣਾ ਪਾਇਆ।ਬੀਬੀ ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਬਾਬਾ ਬੋਤਾ ਸਿੰਘ, ਬਾਬਾ ਗਰਜਾ ਸਿੰਘ ਦੀਆਂ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਜਪ ਤਪ ਸਮਾਗਮ ਰਾਹੀਂ ਹਾਜ਼ਰੀ ਭਰੀ।ਸਮਾਗਮ ਦੌਰਾਨ ਮਿੱਸੇ ਪ੍ਰਸਾਦਿਆਂ ਤੇ ਚਾਹ ਦਾ ਲੰਗਰ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਦੇ ਪ੍ਰਵਾਹ ਚੱਲੇ।ਰਹਿਰਾਸ ਵੇਲੇ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ।ਇਸ ਮੌਕੇ ਬਾਬਾ ਭਗਤ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਗਗਨ ਸਿੰਘ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …