ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਹਿਲਾਂ ਦੇ ਵਲੰਟੀਅਰਾਂ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅਰੁਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਇੰਚਾਰਜ਼ ਪ੍ਰਿੰਸੀਪਲ ਮੈਡਮ ਨਵਰਾਜ ਕੌਰ ਦੀ ਅਗਵਾਈ ‘ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਲੈਕਚਰਾਰ ਸਰੀਰਕ ਸਿੱਖਿਆ ਰਕੇਸ਼ ਕੁਮਾਰ ਨੇ ਵਲੰਟੀਅਰਾਂ ਅਤੇ ਅਧਿਆਪਕਾਂ ਨੂੰ ਯੋਗ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਯੋਗ ਆਸਣ ਕਰਵਾ ਕੇ ਉਹਨਾਂ ਨੂੰ ਰੋਜ਼ਾਨਾ ਜੀਵਨ ਵਿੱਚ ਯੋਗ ਅਪਣਾ ਕੇ ਆਪਣੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਪ੍ਰੇਰਿਤ ਕੀਤਾ।ਨੰਨ੍ਹੇ ਵਿਦਿਆਰਥੀਆਂ ਅਤੇ ਐਨ.ਐਸ.ਐਸ ਦੇ ਵਲੰਟੀਅਰਾਂ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਆਪਣੇ ਜੀਵਨ ਵਿੱਚ ਯੋਗ ਨੂੰ ਜਰੂਰ ਅਪਣਾਉਣਗੇ।ਪ੍ਰਿੰਸੀਪਲ ਨਵਰਾਜ ਕੌਰ ਤੇ ਮੈਡਮ ਰਜਨੀ ਬਾਲਾ ਨੇ ਕਿਹਾ ਕਿ ਯੋਗ ਦੇ ਵੱਖ-ਵੱਖ ਆਸਣਾਂ ਨਾਲ ਬਿਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।ਇਸ ਮੌਕੇ ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ, ਰਾਜੇਸ਼ ਕੁਮਾਰ, ਗੁਰਦੀਪ ਸਿੰਘ, ਮੈਡਮ ਸੁਖਵਿੰਦਰ ਕੌਰ ਮਡਾਹਰ, ਮੈਡਮ ਅੰਜਨ ਅੰਜੂ, ਮੈਡਮ ਸ਼ਵੇਤਾ ਅਗਰਵਾਲ, ਹਰਵਿੰਦਰ ਸਿੰਘ, ਰਵੀਦੀਪ ਸਿੰਘ, ਨਿਰਮਲ ਸਿੰਘ, ਮੈਡਮ ਕੁਸਮ ਲਤਾ ਤੇ ਸਮੂਹ ਸਟਾਫ ਹਾਜ਼ਰ ਸੀ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …