ਪਠਾਨਕੋਟ, 24 ਜੂਨ (ਪੰਜਾਬ ਪੋਸਟ ਬਿਊਰੋ) – ਇੰਸਪੈਕਟਰ ਡੇਅਰੀ ਵਿਕਾਸ ਵਿਭਾਗ ਜਗਦੀਸ਼ ਸਿੰਘ ਨੇ ਦੱਸਿਆ ਕਿ ਪਸੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ
ਖੁਰ, ਲੰਪੀ ਸਕਿੱਨ, ਗੱਲਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੋਤ ਹੋ ਜਾਂਦੀ ਹੈ।ਇਨ੍ਹਾਂ ਮੋਤਾਂ ਨਾਲ ਛੋਟੇ ਅਤੇ ਦਰਮਿਆਣੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇ ਕਿ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਪਸ਼ੂਆਂ ਦਾ ਸਮੇਂ ਸਮੇਂ ‘ਤੇ ਟੀਕਾਕਰਨ ਕੀਤਾ ਜਾਂਦਾ ਹੈ, ਪਰ ਫਿਰ ਵੀ ਸਰਕਾਰ ਵਲੋਂ ਪਸ਼ੂ-ਧਨ ਦੇ ਵਿੱਤੀ ਨੁਕਸਾਨ ਨੂੰ ਘੱਟ ਕਰਨ ਲਈ ਬੀਮੇ ਦੀ ਰਾਸ਼ੀ ‘ਤੇ ਸਬਸਿਡੀ ਦੀ ਸਹੂਲਤ ਵੀ ਦੇ ਦਿੱਤੀ ਗਈ ਹੈ।ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਮੱਝਾਂ ਅਤੇ ਗਾਵਾਂ ਦੇ ਬੀਮੇ ਦੀ ਰਾਸ਼ੀ ‘ਤੇ ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ 70 ਪ੍ਰਤੀਸ਼ਤ ਸਬਸਿਡੀ ਅਤੇ ਜਨਰਲ ਜਾਤੀ ਲਾਭਪਾਤਰੀਆਂ ਨੂੰ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ।ਇਸ ਸਕੀਮ ਤਹਿਤ ਫਾਰਮਰ 1 ਤੋਂ 5 ਪਸ਼ੂਆਂ ਦਾ ਬੀਮਾ ਕਰਵਾ ਸਕਦਾ ਹੈ।ਪਸ਼ੂ ਦੀ ਕੀਮਤ 70 ਹਜਾਰ ਰੁਪਏ ਨਿਰਧਾਰਿਤ ਕੀਤੀ ਗਈ ਹੈ।ਇਸ ਸਕੀਮ ਅਧੀਨ 1 ਸਾਲ ਦਾ ਬੀਮਾਂ ਐਸ.ਸੀ ਅਤੇ ਐਸ.ਟੀ ਫਾਰਮਰਾਂ ਦੇ ਪਸ਼ੂਆਂ ਲਈ 672 ਰੁਪਏ ਵਿੱਚ, 2 ਸਾਲ ਦਾ ਬੀਮਾ 1260 ਰੁਪਏ ਅਤੇ 3 ਸਾਲ ਦਾ ਬੀਮਾ 1680 ਰੁਪਏ ਪ੍ਰਤੀ ਪਸ਼ੂ ਕਰਵਾਇਆ ਜਾ ਸਕਦਾ ਹੈ।ਜਨਰਲ ਜਾਤੀ ਦੇ ਫਾਰਮਰਾਂ ਦੇ ਪਸ਼ੂਆਂ ਦਾ ਬੀਮਾ 1 ਸਾਲ ਲਈ 1120 ਰੁਪਏ ਵਿਾਚ, 2 ਸਾਲ ਦਾ ਬੀਮਾਂ 2100 ਰੁਪਏ ਵਿੱਚ ਅਤੇ 3 ਸਾਲ ਦਾ ਬੀਮਾ 2800 ਰੁਪਏ ਪ੍ਰਤੀ ਪਸ਼ੂ ਅਦਾ ਕਰਕੇ ਹੋ ਸਕਦਾ ਹੈ।ਇਸ ਸਕੀਮ ਦਾ ਲਾਭ ਕੋਈ ਵੀ ਦੁੱਧ ਉਤਪਾਦਕ ਜਿਸ ਨੇ ਬੈਂਕ ਤੋਂ ਡੇਅਰੀ ਕਰਜ਼ਾ ਲਿਆ ਜਾਂ ਨਹੀਂ ਲਿਆ, ਕਿਸਾਨ ਕ੍ਰੈਡਿਟ ਕਾਰਡ ਸਕੀਮ ਲਈ ਜਾਂ ਨਹੀਂ ਉਹ ਸਕੀਮ ਦਾ ਲਾਭ ਲੈ ਸਕਦਾ ਹੈ।ਸਿੱਧੇ ਤੌਰ ‘ਤੇ ਡੇਅਰੀ ਕਿੱਤਾ ਕਰਨ ਵਾਲੇ ਕਿਸਾਨ ਵੀ ਇਸ ਸਕੀਮ ਦਾ ਲਾਭ ਲੈ ਸਕਦੇ ਹਨ।ਜਿਲ੍ਹਾ ਪਠਾਨਕੋਟ ਨਾਲ ਸਬੰਧਤ ਦੁੱਧ ਉਤਪਾਦਕ ਵਧੇਰੇ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਤੇ ਫੋਨ ਨੰਬਰ 9878528364, 8284968878, 9876260243 ‘ਤੇ ਸੰਪਰਕ ਕਰ ਸਕਦੇ ਹਨ।
Check Also
ਸਪ੍ਰਿੰਗ ਬਲੌਸਮਜ਼ ਸਕੂਲ ਵਿਖੇ ਪੋਸਕੋ ਐਕਟ, 2012 ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਮਾਣਯੋਗ …
Punjab Post Daily Online Newspaper & Print Media