ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ
ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ।ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕਰਕੇ ਗੁਰੂ ਨਾਨਕ ਸਾਹਿਬ ਦੇ ਨਾਂ ’ਤੇ ਖਾਲਸਾ ਰਾਜ ਦਾ ਸਿੱਕਾ ਚਲਾਇਆ।ਗੁਰਦੁਆਰਾ ਦੀਵਾਨ ਹਾਲ ਵਿਖੇ ਸਜਾਏ ਧਾਰਮਿਕ ਦੀਵਾਨ ਗਏ ਵਿਚ ਪ੍ਰਚਾਰਕ ਭਾਈ ਤਰਸੇਮ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਅਤੇ ਭਾਈ ਗੁਰਸੇਵਕਜੀਤ ਸਿੰਘ ਪ੍ਰੇਮੀ ਦੇ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਗੁਰਦਿਆਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media