ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਚੱਲ ਰਹੇ ਸੁਵਿਧਾ ਕੇਂਦਰਾਂ ਦੇ ਕੰਮਾਂ ਦੀ ਸਮੀਖਿਆ ਕਰਦੇ ਸਾਰੇ
ਕੇਂਦਰਾਂ ਦੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾ ਕੇ ਸੂਬੇ ਵਿਚੋਂ ਪਹਿਲੇ ਨੰਬਰ ‘ਤੇ ਰਿਹਾ ਹੈ ਅਤੇ ਹੁਣ ਘਰ ਬੈਠੇ ਸੇਵਾਵਾਂ ਦੇਣ ਵਿੱਚ ਵੀ ਇਹ ਪਿਰਤ ਜਾਰੀ ਰਹਿਣੀ ਚਾਹੀਦੀ ਹੈ।ਅੰਮ੍ਰਿਤਸਰ ਜਿਲ੍ਹੇ ਵਿੱਚ 41 ਸੇਵਾ ਕੇਂਦਰ ਕੰਮ ਕਰ ਰਹੇ ਹਨ ਅਤੇ ਇਨਾਂ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਵੱਖ-ਵੱਖ ਮਹਿਕਮਿਆਂ ਦੀਆਂ 425 ਸੇਵਾਵਾਂ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ।ਇਸ ਸਾਲ 4 ਲੱਖ 29 ਹਜ਼ਾਰ 839 ਦੇ ਕਰੀਬ ਲੋਕਾਂ ਵਲੋਂ ਸੇਵਾਵਾਂ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਕੀਤੀ ਗਈ ਹੈ।ਜਿਨਾਂ ਵਿਚੋਂ 407058 ਲੋਕਾਂ ਨੁੰ ਸਮੇਂ ਸਿਰ ਉਨਾਂ ਦੀਆਂ ਸੇਵਾਵਾਂ ਦੇ ਦਿੱਤੀਆਂ ਗਈਆਂ।
ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 43 ਵੱਖ-ਵੱਖ ਸੇਵਾਵਾਂ ਦਾ ਲਾਭ ਘਰ ਬੈਠਿਆਂ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਕਰਮਚਾਰੀ ਲਗਾਤਾਰ ਕੰਮ ਕਰ ਰਹੇ ਹਨ।ਉਨਾਂ ਦੀ ਪਹਿਲੀ ਤਰਜੀਹ ਸੇਵਾ ਕੇਂਦਰਾਂ ਦੀ ਪੈਂਡੈਂਸੀ ਨੂੰ ਖ਼ਤਮ ਕਰਨਾ ਸੀ, ਜਿਸ ਵਿੱਚ ਸਫ਼ਲਤਾ ਮਿਲੀ ਹੈ ਅਤੇ ਹੁਣ ਸਾਡਾ ਧਿਆਨ ਹੋਮ ਡਿਲੀਵਰੀ ਕੇਸਾਂ ‘ਤੇ ਵੀ ਬਰਾਬਰ ਰਹੇਗਾ।
ਇਸ ਸਬੰਧੀ ਜਿਲ੍ਹਾ ਪ੍ਰਸਾਸ਼ਨਿਕ ਸੁਧਾਰ ਸਾਖਾ ਦੇ ਤਕਨੀਕੀ ਕੁਆਰਡੀਨੇਟਰ ਪ੍ਰਿੰਸ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਬਾਅਦ ਜਲੰਧਰ ਅਤੇ ਪਠਾਨਕੋਟ ਦਾ ਸਥਾਨ ਰਿਹਾ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media