Friday, June 28, 2024

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 26 ਨੂੰ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਕਰਦਿਆਂ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਨੀਲਮ ਮਹੇ ਨੇ ਕਿਹਾ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ।ਰੋਜ਼ਗਾਰ ਅਫਸਰ ਨਰੇਸ਼ ਕੁਮਾਰ ਨੇ ਦੱਸਿਆ ਕਿ 26 ਜੂਨ ਨੂੰ 10:00 ਵਜੇ ਤੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ।ਜਿਸ ਵਿੱਚ ਐਸ.ਬੀ.ਆਈ ਕ੍ਰੈਡਿਟ ਕਾਰਡ, ਸ਼੍ਰੀ ਰਾਮ ਫਾਇਨਾਂਸ ਲਿਮ., ਅਗਰਵਾਲ ਟੂਘੇਨੇਡ ਅਤੇ ਗਲਾਸ ਵਰਗੀਆਂ ਨਾਮੀ ਕੰਪਨੀਆ ਭਾਗ ਲੈਣਗੀਆਂ।ਵਧੇਰੇ ਜਾਣਕਾਰੀ ਲਈ ਦਫਤਰ ਦੇ ਮੋਬਾਇਲ ਨੰਬਰ 9915789068 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …