Wednesday, December 31, 2025

ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਡਿਪਟੀ ਕਮਿਸ਼ਨਰ ਦਫਤਰ ਵਿੱਚ ਆਪਣੇ ਕੰਮਾਂ ਲਈ ਆਉਂਦੇ ਲੋਕਾਂ ਦੇ ਬੈਠਣ ਅਤੇ ਕੰਮਕਾਰ ਕਰਵਾਉਣ ਵਿੱਚ ਆਉਂਦੀ ਮੁਸ਼ਕਲ ਦਾ ਹੱਲ ਕਰਦੇ ਹੋਏ ਡਿਪਟੀ ਕਮਿਸ਼ਨਰ ਕੰਪਲੈਕਸ ਵਿੱਚ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਚਾਲੂ ਕਰਵਾਇਆ ਹੈ, ਜੋ ਕਿ ਆਪਣੀ ਤਰਾਂ ਦੀ ਨਿਵੇਕਲੀ ਪਹਿਲ ਹੈ।ਉਨਾਂ ਦੇ ਨਿਰਦੇਸ਼ ਹੇਠ ਕਮਰਾ ਨੰਬਰ 104, ਜੋ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜਿਲ ‘ਤੇ ਸਥਿਤ ਹੈ, ਨੂੰ ਇਸ ਮਕਸਦ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਗਿਆ ਹੈ।ਇਸ ਕਮਰੇ ਵਿੱਚ ਲੋਕਾਂ ਦੇ ਬੈਠਣ ਲਈ ਆਹਲਾ ਦਰਜੇ ਦਾ ਫਰਨੀਚਰ, ਵਾਤਾਅਨਕੂਲ ਮਾਹੌਲ, ਠੰਡੇ ਤੇ ਸਾਫ ਪੀਣ ਵਾਲੇ ਪਾਣੀ ਦੀ ਸਹੂਲਤ ਦਿੱਤੀ ਗਈ ਹੈ।ਇਸ ਸਵਾਗਤੀ ਤੇ ਸਹਾਇਤਾ ਕੇਂਦਰ ਦੇ ਇੰਚਾਰਜ ਸੁਪਰਡੈਂਟ ਗਰੇਡ-2 ਹਰਪਾਲ ਸਿੰਘ ਨੂੰ ਲਗਾ ਕੇ ਉਨਾਂ ਨਾਲ ਸਹਾਇਕ ਇੰਚਾਰਜ ਵਜੋਂ ਕਰਨਬੀਰ ਸਿੰਘ, ਜਸਪ੍ਰੀਤ ਕੌਰ, ਸ੍ਰੀਮਤੀ ਈਸ਼ਾ ਸ਼ਰਮਾ ਅਤੇ ਇਕ ਸੇਵਾਦਾਰ ਵੀ ਲਗਾਇਆ ਗਿਆ ਹੈ।

ਅੱਜ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਸ ਸਵਾਗਤੀ ਕੇਂਦਰ ਦਾ ਦੌਰਾ ਕੀਤਾ ਅਤੇ ਲੋਕਾਂ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਸੇਵਾਵਾਂ ਦੇ ਵੇਰਵੇ ਲਏ।ਉਨਾਂ ਦੱਸਿਆ ਕਿ ਇਹ ਕੇਂਦਰ ਕਿਸੇ ਇਕ ਵਿਭਾਗ ਜਾਂ ਦਫਤਰ ਨਾਲ ਸਬੰਧਤ ਨਹੀਂ ਹੈ, ਬਲਕਿ ਜਿਲੇ ਵਿੱਚ ਕੰਮ ਕਰ ਰਹੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨਾਲ ਸਬੰਧਤ ਮਸਲੇ ਜੋ ਕਿ ਡਿਪਟੀ ਕਮਿਸ਼ਨਰ ਦਫਤਰ ਦੀ ਦਖਲਅੰਦਾਜੀ ਦੀ ਲੋੜ ਮਹਿਸੂਸ ਕਰਦੇ ਹੋਣਗੇ, ਵਿਚਾਰੇ ਜਾਣਗੇ।ਉਨਾਂ ਦੱਸਿਆ ਕਿ ਹਰੇਕ ਪਹੁੰਚੀ ਦਰਖਾਸਤ ਨੂੰ ਅੱਗੇ ਸਬੰਧਤ ਵਿਭਾਗ ਵਿਚ ਪੱਤਰ ਲਗਾ ਕੇ ਭੇਜਿਆ ਜਾਵੇਗਾ ਅਤੇ ਬਣਦੀ ਸੇਵਾ ਦਿੱਤੀ ਜਾਵੇਗੀ।ਇਸ ਮੌਕੇ ਆਈ.ਏ.ਐਸ ਅਧਿਕਾਰੀ ਸ੍ਰੀਮਤੀ ਸੋਨਮ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਵੀ ਹਾਜ਼ਰ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …