Tuesday, June 17, 2025
Breaking News

ਮੁੱਖ ਖੇਤੀਬਾੜੀ ਅਫਸਰ ਡਾ. ਤਜਿੰਦਰ ਸਿੰਘ ਵਲੋਂ ਬੀਜ਼ ਕੰਪਨੀਆਂ ਤੇ ਵਿਕਰੇਤਾਵਾਂ ਨਾਲ ਮੀਟਿੰਗ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਤਜਿੰਦਰ ਸਿੰਘ ਵਲੋਂ ਖੇਤੀ ਭਵਨ ਅੰਮ੍ਰਿਤਸਰ ਵਿਖੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਹੇਠ ਰਕਬਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਸਬੰਧੀ ਮੱਕੀ ਬੀਜ਼ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਜਿਲ੍ਹਾ ਅੰਮ੍ਰਿਤਸਰ ਦੇ ਬੀਜ਼ ਵਿਕ੍ਰੇਤਾਵਾਂ ਨਾਲ ਅਹਿਮ ਮੀਟਿੰਗ ਕੀਤੀ ਗਈ।ਉਨਾਂ ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ `ਤੇ ਕਿਸਾਨਾਂ ਨੂੰ ਲੋੜੀਂਦੇ ਖੇਤੀ ਇੰਨਪੁਟ ਅਤੇ ਮੱਕੀ ਦੀ ਕਾਸ਼ਤ ਸਬੰਧੀ ਤਕਨੀਕੀ ਗਿਆਨ ਉਹਨ੍ਹਾਂ ਤੱਕ ਸਹੀ ਸਮੇਂ ਤੇ ਪੁੱਜਦਾ ਕਰਨ ਤਾਂ ਜੋ ਕਿਸਾਨ ਮੱਕੀ ਦੀ ਫਸਲ ਤੇ ਪੀ.ਏ.ਯੂ ਦੀਆਂ ਸਿਫਾਰਿਸ਼ਾਂ ਅਨੁਸਾਰ ਬੀਜ, ਖਾਦ ਅਤੇ ਦਵਾਈਆਂ ਦੀ ਸਹੀ ਵਰਤੋਂ ਕਰਨ ਵਿੱਚ ਸਮਰੱਥ ਹੋਣ ਅਤੇ ਮੱਕੀ ਦੀ ਖੇਤੀ ਹੋਰ ਲਾਹੇਵੰਦ ਹੋ ਸਕੇ।
ਮੁੱਖ ਖੇਤਬਾੜੀ ਅਫਸਰ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਇਸ ਸਾਲ ਕਿਸਾਨਾਂ ਨੂੰ ਮੱਕੀ ਦੇ ਬੀਜ਼ ‘ਤੇ 100 ਰੁਪਏ ਪ੍ਰਤੀ ਕਿੱਲੋ ਦੀ ਦਰ ਨਾਲ ਸਬਸਿਡੀ ਦਿੱਤੀ ਜਾਣੀ ਹੈ। ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਵੀਰਾਂ ਨੂੰ ਵਿਭਾਗ ਦੇ ਆਨਲਾਈਨ ਪੋਰਟਲ ‘ਤੇ ਰਜਿਸਟਰ ਕਰਨਾ ਪਵੇਗਾ ਅਤੇ ਇੱਕ ਕਿਸਾਨ ਵੱਧ ਤੋਂ ਵੱਧ 5 ਏਕੜ ਦੇ ਮੱਕੀ ਬੀਜ਼ ਦੀ ਸਬਸਿਡੀ ਲੈ ਸਕੇਗਾ।ਸਬਸਿਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਲੋਂ ਪ੍ਰਮਾਣਿਤ ਕਿਸਮਾਂ ਜਿਵੇਂ ਕਿ ਪੀ.ਐਮ.ਐਚ 13, ਅਡਵਾਂਟਾ 9293, ਅਡਵਾਂਟਾ 764, ਪੀ 3302, ਲਕਸ਼ਮੀ 333, ਡੀ.ਕੇ.ਸੀ 9106, 9125, 9144, ਪੀ.ਐਮ.ਐਚ 2255 ਆਦਿ ‘ਤੇ ਹੀ ਦਿੱਤੀ ਜਾਵੇਗੀ।
ਡਾ. ਰਸ਼ਪਾਲ ਸਿੰਘ ਬੰਡਾਲਾ ਖੇਤੀਬਾੜੀ ਵਿਕਾਸ ਅਫਸਰ (ਬੀਜ) ਅੰਮ੍ਰਿਤਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਅੰਮ੍ਰਿਤਸਰ ਅਧੀਨ ਕਿਸਾਨਾਂ ਦੇ ਖੇਤਾਂ ਵਿੱਚ ਮੱਕੀ ਦੇ 300 ਪ੍ਰਦਰਸ਼ਨੀ ਪਲਾਟ ਬਿਜ਼ਵਾਏ ਜਾਣਗੇ ਅਤੇ ਕਿਸਾਨਾਂ ਨੂੰ 6000 ਰੁਪਏ ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਇੰਨਪੁੱਟਸ ਦੇ ਰੂਪ ਵਿੱਚ ਦਿੱਤੀ ਜਾਵੇਗੀ।
ਇਸ ਮੋਕੇ ਖੇਤੀਬਾੜੀ ਅਫਸਰ ਅਮਰਜੀਤ ਸਿੰਘ ਬੱਲ, ਰਮਨ ਕੁਮਾਰ, ਖੇਤੀਬਾੜੀ ਵਿਕਾਸ ਅਫਸਰ ਡਾ. ਪਰਜੀਤ ਸਿੰਘ ਔਲਖ, ਗੁਰਪ੍ਰੀਤ ਸਿੰਘ ਔਲਖ, ਰਾਕੇਸ਼ ਮਦਾਨ, ਪ੍ਰਧਾਨ ਬੀਜ ਡੀਲਰ ਐਸੋਸੀਏਸ਼ਨ ਅੰਮ੍ਰਿਤਸਰ, ਰਾਜਪਾਲ ਸਿੰਘ, ਰਜੀਵ ਠਾਕੁਰ, ਦੀਪਕ ਜੈਨ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …