ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜੀ ਵਾਰ ਚੋਣ ਜਿੱਤ ਕੇ ਲੋਕ ਸਭਾ ਪਹੁੰਚੇ ਗੁਰਜੀਤ ਸਿੰਘ ਔਜਲਾ ਨੇ ਅੱਜ ਮੈਂਬਰ ਵਜੋਂ ਸਹੁੰ ਚੁੱਕੀ।ਉਨਾਂ ਨੇ ਜੈ ਜਵਾਨ ਜੈ ਕਿਸਾਨ ਦੇ ਨਾਲ-ਨਾਲ ਜੈ ਸੰਵਿਧਾਨ ਦਾ ਨਾਅਰਾ ਵੀ ਦਿੱਤਾ।ਲੋਕ ਸਭਾ ਵਿੱਚ ਸਪੀਕਰ ਰਾਧਾ ਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਉਨਾਂ ਪੰਜਾਬੀ ਵਿੱਚ ਲੋਕ ਸਭਾ ਮੈਂਬਰੀ ਦੀ ਸਹੁੰ ਚੁੱਕੀ।ਗੁਰਜੀਤ ਸਿੰਘ ਔਜਲਾ 2017 ਵਿੱਚ ਪਹਿਲੀ ਵਾਰ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਬਣੇ ਸਨ।ਉਸ ਤੋਂ ਬਾਅਦ 2019 ਵਿੱਚ ਅਤੇ ਫਿਰ 2024 ਵਿੱਚ ਤੀਜ਼ੀ ਵਾਰ ਅੰਮ੍ਰਿਤਸਰ ਦੇ ਲੋਕਾਂ ਨੇ ਉਨ੍ਹਾਂ ਵਿੱਚ ਵਿਸ਼ਵਾਸ਼ ਦਿਖਾਇਆ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਆਵਾਜ਼ ਬਣਾਇਆ।ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਹ ਅੰਮ੍ਰਿਤਸਰ ਦੇ ਲੋਕਾਂ ਦੇ ਭਰੋਸੇ ਨੂੰ ਟੁੱਟਣ ਨਹੀਂ ਦੇਣਗੇ ਅਤੇ ਪਹਿਲਾਂ ਵਾਂਗ ਹੀ ਤਨ-ਮਨ ਨਾਲ ਸੇਵਾ ਕਰਨਗੇ।ਉਨ੍ਹਾਂ ਸੀਨੀਅਰ ਕਾਂਗਰਸੀ ਆਗੂਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਜਿੱਤ ਵਿੱਚ ਉਨ੍ਹਾਂ ਦਾ ਸਾਥ ਦਿੱਤਾ।
Check Also
ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਰਵੀਦਾਸ ਜਯੰਤੀ ਅਤੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜਯੰਤੀ ਮਨਾਈ
ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ …