Sunday, July 19, 2026

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ਯੂਨੀਵਰਸਿਟੀ ’ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਐਲ.ਐਲ.ਬੀ (3 ਸਾਲਾ ਕੋਰਸ) ਪਹਿਲਾ ਸਮੈਸਟਰ ਦੀ ਪ੍ਰੀਖਿਆ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦੀ ਵਿਦਿਆਰਥਣ ਨੈਨਸੀ ਨੇ 600 ਅੰਕਾਂ ’ਚੋਂ 361 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਉਨਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥਣ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਦੇ ਸਹਿਯੋਗ ਸਦਕਾ ਸੰਭਵ ਹੋ ਸਕਿਆ ਹੈ।ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾਜ, ਡਾ. ਪੂਰਨਿਮਾ ਖੰਨਾ, ਪ੍ਰੋ: ਗੁਰਜਿੰਦਰ ਕੌਰ, ਪ੍ਰੋ: ਉਤਕਰਸ਼ ਸੇਠ ਆਦਿ ਹਾਜ਼ਰ ਸਨ।

Check Also

DAV Public School celebrates outstanding success in NEET UG 2026

Amritsar, July 18 (Punjab Post Bureau) – DAV Public School Lawrence Road is proud to …