Monday, July 1, 2024

25 ਕਰੋੜ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਰਵਾਨਗੀ

200 ਤੋਂ ਵੱਧ ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ਅਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦਿੱਤੀਆਂ ਜਾਂਦੀਆਂ ਹਨ।ਇਸੇ ਤਹਿਤ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਏ ਗਈਆਂ ਚਾਰ ਸਨਅਤੀ ਇਕਾਈਆਂ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤੇ।ਇੰਨਾਂ ਵਿੱਚ ਗਣੇਸ਼ ਮਿਲਕ ਪ੍ਰੋਡਕਟ, ਨਾਦਰ ਰਾਈਸ ਮਿਲ, ਸੌਂਧ ਪ੍ਰਿੰਟ ਪੈਕ ਸਲੂਸ਼ਨ ਅਤੇ ਨਿਊ ਲਾਈਫ ਹਸਪਤਾਲ ਸ਼ਾਮਲ ਹਨ।ਉਨਾਂ ਨੇ ਇੰਨਾਂ ਉਦਮੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਤੁਹਾਡੀ ਕਿਸੇ ਵੀ ਤਰਾਂ ਦੀ ਸਮੱਸਿਆ ਦਾ ਹੱਲ ਸਾਡੀ ਪਹਿਲੀ ਤਰਜ਼ੀਹ ਹੈ।ਜਨਰਲ ਮੈਨੇਜਰ ਇੰਦਰਜੀਤ ਸਿੰਘ ਟਾਂਡੀ ਨੇ ਦੱਸਿਆ ਕਿ ਇਨਾਂ ਇਕਾਈਆਂ ਵਿੱਚ ਸਿੱਧੇ ਅਤੇ ਅਸਿੱਧੇ ਤੌਰ ‘ਤੇ ਕਰੀਬ 200 ਤੋਂ ਵੱਧ ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ ਅਤੇ ਇੰਨਾਂ ਉਦਮੀਆਂ ਵੱਲੋਂ ਆਪਣੇ ਯੂਨਿਟਾਂ ‘ਤੇ 25 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਰਕਾਰ ਵਲੋਂ ਸਨਅਤਕਾਰ ਮਿਲਣੀ ਵਿੱਚ ਵੀ ਭਰੋਸਾ ਦਿਵਾਇਆ ਗਿਆ ਸੀ ਕਿ ਰਾਈਟ ਟੂ ਬਿਜਨੈਸ ਐਕਟ ਅਧੀਨ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਉਸੇ ਵਾਅਦੇ ਅਨੁਸਾਰ ਸਾਰੇ ਕੰਮ ਹੋ ਰਹੇ ਹਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …