Saturday, June 29, 2024

ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁੱਕਤ ਰੇਲ ਮੰਤਰੀ ਨਾਲ ਮੁਲਾਕਾਤ ਕਰਕੇ ਦਿੱਤੀ ਵਧਾਈ

ਪੱਟੀ-ਮਖੂ ਰੇਲ ਲਿੰਕ ਸਮੇਤ ਅੰਮ੍ਰਿਤਸਰ ਦੇ ਰੇਲਵੇ ਪ੍ਰੋਜੈਕਟਾਂ `ਤੇ ਕੀਤੀ ਚਰਚਾ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਦਿੱਲੀ ਵਿਖੇ ਨਵ-ਨਿਯੁੱਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਜਿੱਤ ਅਤੇ ਰੇਲ ਮੰਤਰੀ ਬਣਨ ਲਈ ਵਧਾਈ ਦਿੱਤੀ।ਇਸ ਦੌਰਾਨ ਅੰਮ੍ਰਿਤਸਰ ਦੇ ਰੇਲਵੇ ਪ੍ਰੋਜੈਕਟਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਰੇਲ ਮੰਤਰੀ ਨਾਲ ਮੁਲਾਕਾਤ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੱਟੀ ਮਖੂ ਰੇਲ ਲਿੰਕ ਪ੍ਰੋਜੈਕਟ ਅਤੇ ਅੰਮ੍ਰਿਤਸਰ ਦੇ ਆਰ.ਓ.ਬੀ ਅਤੇ ਅੰਡਰਬ੍ਰਿਜ ਬਾਰੇ ਵੀ ਚਰਚਾ ਕੀਤੀ।ਰੇਲ ਮੰਤਰੀ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਰੇਲਵੇ ਵਿਭਾਗ ਵਲੋਂ ਲੰਬਿਤ ਪਏ ਕੰਮਾਂ ਨੂੰ ਪੂਰਾ ਕਰਕੇ ਨਵੇਂ ਕੰਮ ਸ਼ੁਰੂ ਕਰਵਾਏ ਜਾਣਗੇ।

Check Also

ਲਾਇਨਜ਼ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਤੇ ਜਨਰਲ ਬਾਡੀ ਮੀਟਿੰਗ

ਸੰਗਰੂਰ, 29 ਜੂਨ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗਰੇਟਰ ਦਾ ਸਲਾਨਾ ਸਮਾਰੋਹ-ਕਮ-10ਵੀਂ ਜਨਰਲ ਬਾਡੀ …