ਵਿਦਿਆਰਥੀਆਂ ਨੇ ਹੋਰ ਖੇਤਰਾਂ ਵਿੱਚ ਵੀ ਵਿਲੱਖਣ ਪ੍ਰਾਪਤੀਆਂ ਦਰਜ ਕੀਤੀਆਂ – ਪ੍ਰਿੰ. ਬਲਵਿੰਦਰ ਸਿੰਘ
ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ ਰਾਮਸਰ ਰੋਡ, ਦੇ ਵਿਦਿਆਰਥੀਆਂ ਨੇ ਵਿਦਿਅਕ, ਖੇਡ, ਧਾਰਮਿਕ ਤੇ ਸਮਾਜਿਕ ਖੇਤਰ ਵਿੱਚ ਪ੍ਰਾਪਤੀਆਂ ਦਰ ਪ੍ਰਾਪਤੀਆਂ ਦੇ ਸਿਲਸਿਲੇ ਨੂੰ ਬਰਕਰਾਰ ਰਖਦੇ ਹੋਏ ਸਕੂਲ ਦਾ ਨਾਮ ਸੂਬਾ ਪੱਧਰ ਤੇ ਰੌਸ਼ਨ ਕੀਤਾ ਹੈ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦੇਂਦਿਆਂ ਸਕੂਲ ਦੇ ਪ੍ਰਿੰਸੀਪਲ ਤੇ ਡਾਇਰੈਕਟਰ ਸਪੋਰਟਸ ਐਸਜੀਪੀਸੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਿਥੇ ਬੀਤੇ ਦਿਨੀ ਹੋਏ ਸਰਕਾਰੀ ਤੇ ਗੈਰਸਰਕਾਰੀ ਰਾਸ਼ਟਰੀ ਅਤੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਦੇ ਦੌਰਾਨ ਸਕੂਲ ਦੀਆਂ ਵੱਖ-ਵੱਖ ਖੇਡ ਟੀਮਾਂ ਨੇ ਖੇਡ ਖੇਤਰ ਦੇ ਵਿੱਚ ਅਹਿਮ ਮੱਲਾਂ ਮਾਰੀਆਂ ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਹੋਰ ਖੇਤਰਾਂ ਵਿੱਚ ਵੀ ਵਿਲੱਖਣ ਪ੍ਰਾਪਤੀਆਂ ਦਰਜ ਕੀਤੀਆਂ ਹਨ।ਜਿਸ ਤਹਿਤ ਬੀਤੇ ਦਿਨੀ ਮੋਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਯੋਜਿਤ ਰਾਜ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਦੇ ਪੰਜ ਜ਼ੋਨਾਂ ਦੀਆਂ ਟੀਮਾਂ ਵਿੱਚੋਂ ਵੀ ਉਹਨਾਂ ਦੇ ਸਕੂਲ ਦੀ ਸ਼ਬਦ ਗਾਇਨ ਟੀਮ ਨੇ ਪੰਜਾਬ ਭਰ ਵਿਚੋਂ ਦੂਸਰਾ ਸਥਾਨ ਤੇ ਇਕਾਂਗੀ ਮਕਾਬਲਿਆਂ ਵਿੱਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਚਮਕਾਇਆ ਹੈ। ਉਹਨਾਂ ਕਿਹਾ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ, ਰਾਮਸਰ ਰੋਡ ਦੀ ਸਮੂਹਿਕ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ, ਮੈਂਬਰ ਅਤੇ ਅਧਿਆਪਕ ਬੱਚਿਆਂ ਦੇ ਬਹੁਪੱਖੀ ਵਿਕਾਸ ਲਈ ਵਚਨਬੱਧ ਹਨ।
ਉਪਰੋਕਤ ਖੇਡ ਤੇ ਵਿਦਿਅਕ ਮੁਕਾਬਲਿਆਂ ਦੇ ਦੌਰਾਨ ਅਹਿਮ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਤੇ ਵਿਦਿਆਰਥੀਆਂ ਦਾ ਸਕੂਲ ਪੁੱਜਣ ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਤੇ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹਿਕ ਵਿਦਿਆਰਥੀਆਂ ਨੇ ਭਵਿੱਖ ਵਿੱਚ ਹੋਰ ਵੀ ਬੇਹਤਰ ਕਰਨ ਦਾ ਅਹਿਦ ਲਿਆ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰ. ਤਰਲੋਕ ਸਿੰਘ, ਮੈਡਮ ਅਮਰਜੀਤ ਕੌਰ, ਕੋਚ ਬਲਦੇਵ ਸਿੰਘ ਰਾਣੂੰ, ਇੰਚਾਰਜ ਸੰਗੀਤ ਵਿਭਾਗ ਬਲਬੀਰ ਸਿੰਘ, ਗੁਰਪਿੰਦਰ ਸਿੰਘ, ਜਰਮਨਜੀਤ ਸਿੰਘ, ਜੈਪਾਲ ਸਿੰਘ ਆਦਿ ਹਾਜ਼ਰ ਸਨ।