ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ
ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਦੇ ਪਿਤਾ ਕਿਰਪਾਲ ਸਿੰਘ ਭਿੱਟੇਵੱਡ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਮਾਜ ਅੰਦਰ ਪਿਤਾ ਦਾ ਰਿਸ਼ਤਾ ਵੱਡੀ ਅਹਿਮੀਅਤ ਵਾਲਾ ਹੁੰਦਾ ਹੈ ਅਤੇ ਕਿਰਪਾਲ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਵਿਦਿਆ ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਬਿਜੇ ਸਿੰਘ, ਤੇਜਿੰਦਰ ਸਿੰਘ ਪੱਡਾ ਤੇ ਪ੍ਰੀਤਪਾਲ ਸਿੰਘ ਨੇ ਵੀ ਸੁਰਜੀਤ ਸਿੰਘ ਭਿੱਟੇਵੱਡ ਸਿੰਘ ਤੇ ਪਰਿਵਾਰ ਨਾਲ ਦੁੱਖ ਕੀਤਾ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media