Sunday, December 22, 2024

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਧਾਰਮਿਕ ਸਮਾਗਮ

ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਕਥਾਵਾਚਕ ਨੇ ਸਰਵਣ ਕਰਵਾਇਆ।ਉਨਾਂ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਮਹਾਰਾਜਾ ਆਪਣੇ ਰਾਜ ਵਿੱਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਉਨ੍ਹਾਂ ਦੇ ਰਾਜ ਅੰਦਰ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ।ਇਹੀ ਕਾਰਨ ਹੈ ਕਿ ਮਹਾਰਾਜਾ ਰਣਜੀਤ ਸਿੰਘ ਵੱਲੋਂ ਕੀਤੇ ਕਾਰਜ਼ਾਂ ਨੂੰ ਅੱਜ ਵੀ ਦੁਨੀਆਂ ਯਾਦ ਕਰਦੀ ਹੈ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਬਿਕਰਮਜੀਤ ਸਿੰਘ, ਜੁਗਰਾਜ ਸਿੰਘ, ਮੀਤ ਮੈਨੇਜਰ ਗੁਰਿੰਦਰਪਾਲ ਸਿੰਘ ਅਤੇ ਸੰਗਤਾਂ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …