Monday, July 1, 2024

ਖ਼ਾਲਸਾ ਕਾਲਜ ਪਬਲਿਕ ਸਕੂਲ ਨੇ ਯੋਗਾ ਦਿਵਸ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ‘ਅੰਤਰਰਾਸ਼ਟਰੀ ਯੋਗਾ ਦਿਵਸ’ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਮਨਾਏ ਗਏ ਉਕਤ ਦਿਵਸ ਮੌਕੇ ਯੋਗਾ ਟਰੇਨਰ ਹਰਪ੍ਰੀਤ ਸਿੰਘ ਅਤੇ ਮੈਡਮ ਰਿਪੂ ਨੇ ਸ਼ਿਰਕਤ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ, ਅਹਿਮ ਪਹਿਲੂਆਂ ਅਤੇ ਯੋਗ ਸਾਧਨਾਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਨੇ ਯੋਗਾ ਅਧਾਰਿਤ ਸੂਖਮ ਕਿਰਿਆਵਾਂ, ਮਨ ਅਤੇ ਤਨ ਨੂੰ ਤੰਦਰੁਸਤ ਰੱਖਣ ਲਈ ਯੋਗਾ ਕਿਰਿਆਵਾਂ ਕਰਵਾਈਆਂ।ਪ੍ਰਿੰ: ਗਿੱਲ ਨੇ ਕਿਹਾ ਕਿ ਅੱਜ ਦੇ ਆਧੁਨਿਕ ਯੁੱਗ ’ਚ ਯੋਗਾ ਸਰੀਰ ਨੂੰ ਤੰਦਰੁਸਤ ਰੱਖਣ ’ਚ ਵਿਸ਼ੇਸ਼ ਤੌਰ ’ਤੇ ਮਦਦ ਕਰਦਾ ਹੈ।ਉਨ੍ਹਾਂ ਕਿਹਾ ਕਿ ਸਰੀਰਿਕ ਅਤੇ ਮਾਨਸਿਕ ਰੋਗਾਂ ਨੂੰ ਸਰੀਰ ਤੋਂ ਦੂਰ ਰੱਖਣ ਦੇ ਨਾਲ-ਨਾਲ ਯੋਗਾ ਹਰ ਕਿਸੇ ਦੇ ਜੀਵਨ ’ਤੇ ਸਕਾਰਾਤਮਕ ਪ੍ਰਭਾਵ ਛੱਡਦਾ ਹੈ।ਉਨ੍ਹਾਂ ਕਿਹਾ ਕਿ ਰੋਜ਼ਾਨਾ ਯੋਗਾ ਕਰਨ ਨਾਲ ਸਰੀਰਿਕ ਅਤੇ ਮਾਨਸਿਕ ਊਰਜ਼ਾ ਦੇ ਵਿਕਾਸ ਦੇ ਨਾਲ-ਨਾਲ ਤਣਾਅ ਅਤੇ ਡਿਪ੍ਰੈਸ਼ਨ ਵੀ ਘੱਟ ਹੁੰਦੇ ਹਨ।
ਪ੍ਰਿੰ: ਅਮਰਜੀਤ ਸਿੰਘ ਗਿੱਲ ਨੇ ਹਰਪ੍ਰੀਤ ਸਿੰਘ ਅਤੇ ਮੈਡਮ ਰਿਪੂ ਵਲੋਂ ਯੋਗ ਆਸਣ ਕਰਵਾਉਣ ਸਬੰਧੀ ਦਿੱਤੇ ਵਿਸ਼ੇਸ਼ ਯੋਗਦਾਨ ਲਈ ਧੰਨਵਾਦ ਕੀਤਾ।ਇਸ ਮੌਕੇ ਅਧਿਆਪਕ, ਨਾਨ ਟੀਚਿੰਗ ਸਟਾਫ਼ ਅਤੇ ਐਨ.ਸੀ.ਸੀ ਵਿਦਿਆਰਥੀ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …