Monday, July 1, 2024

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਵਿਸ਼ਵ ਹਾਈਪਰਟੈਂਸ਼ਨ ਸਪਤਾਹ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਪੀ.ਐਚ.ਸੀ ਛੇਹਰਟਾ ਵਿਖੇ ਸਟਾਫ਼, ਮਰੀਜ਼ਾਂ ਅਤੇ ਲੋਕਾਂ ਦਾ ਬੀ.ਪੀ, ਭਾਰ ਅਤੇ ਉਚਾਈ ਦਾ ਮਾਪ ਕੀਤਾ ਗਿਆ ਅਤੇ ਹਾਈਪਰਟੈਂਸ਼ਨ ਦੇ ਲੱਛਣਾਂ, ਇਲਾਜ਼ ਤੇ ਰੋਕਥਾਮ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ।
ਡਾ. ਅਮਨਪ੍ਰੀਤ ਕੌਰ ਨੇ ਕਿਹਾ ਕਿ ਦੁਨੀਆਂ ਭਰ ’ਚ ਬਹੁਤ ਸਾਰੇ ਲੋਕ ਹਾਈਪਰਟੈਂਸ਼ਨ ਯਾਨੀ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪੀੜਤ ਹਨ।ਵਿਸ਼ਵ ਸਿਹਤ ਸੰਗਠਨ ਦੇ ਅੰਕੜਿਆਂ ਮੁਤਾਬਿਕ ਦੁਨੀਆਂ ਭਰ ’ਚ 30-79 ਸਾਲ ਦੀ ਉਮਰ ਦੇ ਲਗਭਗ 128 ਕਰੋੜ ਲੋਕ ਹਾਈਪਰਟੈਂਸ਼ਨ ਦੀ ਸਮੱਸਿਆ ਨਾਲ ਜੂਝ ਰਹੇ ਹਨ।ਲੋਕਾਂ ਵਿੱਚ ਇਸ ਬਿਮਾਰੀ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਹਰ ਸਾਲ 17 ਮਈ ਨੂੰ ਵਿਸ਼ਵ ਹਾਈਪਰਟੈਂਸ਼ਨ ਹਫ਼ਤਾ ਮਨਾਇਆ ਜਾਂਦਾ ਹੈ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਹਾਈਪਰਟੈਂਸ਼ਨ ਰਿਸਕ ਫ਼ੈਕਟਰ ਮੈਨੇਜ਼ਮੈਂਟ ਸਬੰਧੀ ਪੋਸਟਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸਟਾਫ਼ ਅਤੇ ਫ਼ੈਕਲਟੀ ਮੈਂਬਰਾਂ ਦਾ ਬੀ.ਪੀ, ਭਾਰ ਅਤੇ ਉਚਾਈ ਦਾ ਮਾਪ ਕੀਤਾ ਗਿਆ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …