ਸੰਗਰੂਰ, 29 ਜੂਨ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗਰੇਟਰ ਦਾ ਸਲਾਨਾ ਸਮਾਰੋਹ-ਕਮ-10ਵੀਂ ਜਨਰਲ ਬਾਡੀ ਮੀਟਿੰਗ ਕੱਲ ਹੋਟਲ ਸਪੈਂਗਲ ਸਟੋਨ ਵਿਖੇ ਹੋਈ।ਇਸ ਵਿੱਚ 321-ਐਫ ਦੀ ਸਮੁੱਚੀ ਟੀਮ ਜਿਲ੍ਹਾ ਗਵਰਨਰ ਐਮ.ਜੇ.ਐਫ ਲਾਇਨ ਜੀ.ਐਸ ਕਾਲੜਾ, ਐਮ.ਜੇ.ਐਫ ਲਾਇਨ ਸੰਜੀਵ ਸੂਦ, ਵਾਇਸ ਡਿਸਟ੍ਰਿਕਟ ਗਵਰਨਰ (ਇਲੈਕਟ) ਐਮ.ਜੇ.ਐਫ ਲਾਇਨ ਅਜੇ ਗੋਇਲ, ਜ਼ੋਨ ਚੇਅਰਮੈਨ ਲਾਇਨ ਦੀਪਕ ਜ਼ਿੰਦਲ ਹਾਜ਼ਰ ਸਨ।ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਦੇ 22 ਮੈਂਬਰਾਂ ਨੇ ਪਰਿਵਾਰਾਂ ਸਮੇਤ ਇਸ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।ਮੀਟਿੰਗ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਕੀਤੀ ਗਈ।
ਸ਼ੁਰੂ ਵਿੱਚ ਕਲੱਬ ਦੇ ਪ੍ਰਧਾਨ ਐਮ.ਜੇ.ਐਫ ਲਾਇਨ ਸੁਖਮਿੰਦਰ ਸਿੰਘ ਭੱਠਲ ਨੇ ਆਏ ਮਹਿਮਾਨਾਂ ਅਤੇ ਕਲੱਬ ਮੈਂਬਰਾਂ ਨੂੰ ‘ਜੀ ਆਇਆਂ’ ਕਿਹਾ ਅਤੇ ਕਲੱਬ ਦੀਆਂ 1 ਜੁਲਾਈ 2023 ਤੋਂ ਹੁਣ ਤੱਕ ਦੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੰਦਿਆਂ ਮੈਂਬਰਾਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ।ਕਲੱਬ ਦੇ ਸਕੱਤਰ ਲਾਇਨ ਵਿਨੋਦ ਕੁਮਾਰ ਦੀਵਾਨ ਨੇ ਸਾਲ ਭਰ ਵਿੱਚ ਕੀਤੇ ਗਏ ਪ੍ਰੋਜੈਕਟਾਂ ਦੀ ਰਿਪੋਰਟ ਪੜ੍ਹੀ ਅਤੇ ਸਾਲ ਦੌਰਾਨ ਹੋਈਆਂ ਬੋਰਡ ਆਫ ਡਾਇਰੈਕਟਰ ਮੀਟਿੰਗਾਂ ਅਤੇ ਜਨਰਲ ਬਾਡੀ ਦੀਆਂ ਮੀਟਿੰਗਾਂ ਦੇ ਵੇਰਵਿਆਂ ਤੋਂ ਜਾਣੂ ਕਰਵਾਇਆ।ਇਸ ਤੋਂ ਬਾਅਦ ਦੂਜੇ ਵਾਇਸ ਡਿਸਟ੍ਰਿਕਟ ਗਵਰਨਰ (ਇਲੈਕਟ) ਐਮ.ਜੇ.ਐਫ ਲਾਇਨ ਅਜੇ ਗੋਇਲ ਨੇ ਆਪਣੇ ਸੰਬੋਧਨ ਵਿੱਚ ਆਉਣ ਵਾਲੇ ਸਮੇਂ ਦੌਰਾਨ ਉਨ੍ਹਾਂ ਆਪਣੇ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਦੱਸਿਆ।ਜਿਲ੍ਹਾ ਗਵਰਨਰ ਐਮ.ਜੇ.ਐਫ ਲਾਇਨ ਜੀ.ਐਸ ਕਾਲੜਾ ਨੇ ਲਾਇਨ ਕਲੱਬ ਸੰਗਰੂਰ ਗ੍ਰੇਟਰ ਦੀ ਸਮੁੱਚੀ ਟੀਮ ਨੂੰ ਸਾਲ ਦੌਰਾਨ ਕੀਤੇ ਕੰਮਾਂ ਲਈ ਵਧਾਈ ਦਿੱਤੀ ਅਤੇ ਜਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਸਾਰਿਆਂ ਦਾ ਧੰਨਵਾਦ ਕੀਤਾ।ਅੰਤ ਵਿੱਚ ਸਮਾਗਮ ਦੇ ਚੇਅਰਮੈਨ ਲਾਇਨ ਡਾ: ਪ੍ਰਿਤਪਾਲ ਸਿੰਘ ਨੇ ਸਮੂਹ ਮਹਿਮਾਨਾਂ ਅਤੇ ਕਲੱਬ ਮੈਂਬਰਾਂ ਦਾ ਧੰਨਵਾਦ ਕੀਤਾ।ਮੀਟਿੰਗ ਦੀ ਕਾਰਵਾਈ ਤੋਂ ਬਾਅਦ ਮੈਂਬਰਾਂ ਦੇ ਵਿਆਹ ਦੀ ਵਰ੍ਹੇਗੰਢ ਅਤੇ ਜਨਮ ਦਿਨ ਦਾ ਕੇਕ ਕੱਟਿਆ ਗਿਆ।ਇਸ ਤੋਂ ਬਾਅਦ ਸਾਲ 2024-25 ਲਈ ਚੁਣੇ ਗਏ ਕਲੱਬ ਪ੍ਰਧਾਨ ਲਾਇਨ ਜਸਪਾਲ ਸਿੰਘ ਰਤਨ ਨੇ ਆਪਣੀ ਪੂਰੀ ਟੀਮ ਨਾਲ ਜਾਣ-ਪਛਾਣ ਕਰਵਾਈ।ਅੰਤ ਵਿੱਚ ਸੱਭਿਆਚਾਰ ਪ੍ਰੋਗਰਾਮ ਦੌਰਾਨ ਮੈਂਬਰਾਂ ਨੇ ਆਪਣੇ ਗੀਤ ਗਾ ਕੇ ਸਾਰਿਆਂ ਦਾ ਮਨੋਰੰਜ਼ਨ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …