Friday, March 28, 2025

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਆਨਲਾਈਨ ਬਿਨੈ-ਪੱਤਰਾਂ ਦੀ ਮੰਗ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ/ਲੈਕਚਰ ਦੇ ਆਧਾਰ ‘ਤੇ (ਸੈਸ਼ਨ 2024-25 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਪ੍ਰੋ. ਅਨੁਪਮ ਕੌਰ ਡਾਇਰੈਕਟਰ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ
<http://www.gndu.ac.in/lifelongptins/default.aspx> ‘ਤੇ ਮਿਤੀ 19-07-2024 ਤੱਕ ਆਪਣਾ ਫਾਰਮ ਆਨ-ਲਾਈਨ ਭਰ ਸਕਦੇ ਹਨ। ਇੰਟਰਵਿਊ ਦੀ ਮਿਤੀ, ਸਮਾਂ, ਸਥਾਨ ਅਤੇ ਵਿਦਿਅਕ ਯੋਗਤਾਵਾਂ/ਹਦਾਇਤਾਂ ਆਦਿ ਸਬੰਧੀ ਵਧੇਰੇ ਜਾਣਕਾਰੀ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in  ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …