ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੜਕੀ ਆਵਾਜਾਈ ਅਤੇ ਰਾਜਮਾਰਗ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ।ਇਸ ਦੌਰਾਨ ਸ਼ਹਿਰ ਵਿੱਚ ਰੁਕੀਆਂ ਉਸਾਰੀਆਂ ਅਤੇ ਹਾਈਵੇਅ ਦੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਬਾਰੇ ਵਿਸਥਾਰ ‘ਚ ਚਰਚਾ ਕੀਤੀ ਗਈ।
ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨ ਉਪਰੰਤ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਲੁਹਾਰਕਾ ਰੋਡ `ਤੇ ਨਿਰਮਾਣ ਅਧੀਨ ਪੁਲ ਦੇ ਰੁਕੇ ਹੋਏ ਕੰਮ ਬਾਰੇ ਹਾਈਵੇ ਮੰਤਰੀ ਨਾਲ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਨੂੰ ਜਲਦੀ ਤੋਂ ਜਲਦੀ ਸ਼ੁਰੂ ਕਰਨ ਲਈ ਕਿਹਾ ਗਿਆ।ਰਈਆ ਪੁੱਲ ਦੇ ਰੁਕੇ ਹੋਏ ਕੰਮ ਬਾਰੇ ਵੀ ਚਰਚਾ ਕੀਤੀ ਗਈ।ਹਾਈਵੇਅ ਮੰਤਰੀ ਨੇ ਇਨ੍ਹਾਂ ਦੋਵਾਂ ਪੁਲਾਂ ਦਾ ਕੰਮ ਜਲਦੀ ਸ਼ੁਰੂ ਕਰਵਾ ਕੇ ਮੁਕੰਮਲ ਕਰਨ ਦਾ ਭਰੋਸਾ ਦਿੱਤਾ।
ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਇਸ ਅਹਿਮ ਮੀਟਿੰਗ ਵਿੱਚ ਰਾਜ ਸਰਕਾਰ ਵੱਲੋਂ ਹਾਈਵੇਅ ਪ੍ਰਾਜੈਕਟਾਂ ਲਈ ਜ਼ਮੀਨ ਐਕੁਆਇਰ ਕਰਨ ਦੀ ਮੱਠੀ ਪ੍ਰਕਿਰਿਆ ਬਾਰੇ ਵੀ ਚਰਚਾ ਕੀਤੀ ਗਈ।ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਜ਼ਮੀਨ ਐਕੁਆਇਰ ਦੀ ਹੌਲੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਮੁੱਖ ਮੰਤਰੀ, ਪੰਜਾਬ ਸਰਕਾਰ ਅਤੇ ਲੋਕ ਨਿਰਮਾਣ ਮੰਤਰੀ ਨਾਲ ਵੀ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਹਾਈਵੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਜ਼ਮੀਨ ਐਕੁਆਇਰ ਦੀ ਪ੍ਰਕਿਰਿਆ ਨੂੰ ਜਲਦੀ ਪੂਰਾ ਕੀਤਾ ਜਾ ਸਕੇ।
ਇਸ ਦੌਰਾਨ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੀ ਉਨ੍ਹਾਂ ਨਾਲ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …