ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਦੂਰਦਰਸ਼ੀ ਅਤੇ ਕਾਰਜਸ਼ੀਲ ਸਤਿਕਾਰਯੋਗ ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ਼੍ਰੀ ਅਵਾਰਡੀ ਤੇ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਅਤੇ ਡੀ.ਏ.ਵੀ.ਸੀ.ਏ.ਈ, ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੀ ਅਗਵਾਈ ਹੇਠ ਅਧਿਆਪਕਾਂ ਲਈ ਦੋ ਦਿਨਾਂ `ਸਮਰੱਥਾ ਨਿਰਮਾਣ ਪ੍ਰੋਗਰਾਮ` ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ 28-29 ਜੂਨ ਨੂੰ ਆਯੋਜਿਤ ਕੀਤਾ ਗਿਆ।ਇਸ ਵਿੱਚ ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਸ਼ਿਰਕਤ ਕੀਤੀ ।
ਇਹ ਕਾਰਜਸ਼ਾਲਾ ਵੱਖ-ਵੱਖ ਵਿਸ਼ਿਆਂ ਜਿਵੇਂ ਕਿ ਅੰਗ੍ਰੇਜ਼ੀ, ਹਿੰਦੀ, ਕੰਪਿਊਟਰ, ਸੰਗੀਤ/ਨ੍ਰਿਤ/ਨਾਟਕ, ਫਾਈਨ ਆਰਟਸ/ਪੇਟਿੰਗ, ਸਰੀਰਿਕ ਵਿਗਿਆਨ/ਯੋਗਾ, ਈ.ਈ.ਡੀ.ਪੀ, ਈ.ਈ.ਡੀ.ਪੀ.1 (ਅਰਲੀ ਐਜੂਕੇਸ਼ਨ ਡਿਵੈਲਪਮੈਂਟ ਪ੍ਰੋਗਰਾਮ), ਅਕਾਂਊਂਟਸ (ਲੇਖਾਕਾਰੀ), ਬਿਜ਼ਨਸ ਸਟੱਡੀਜ਼ (ਕਾਰੋਬਾਰੀ ਅਧਿਐਨ) ਅਤੇ ਮਨੋਵਿਗਿਆਨ ਤੇ ਸਲਾਹਕਾਰਾਂ ਲਈ ਆਯੋਜਿਤ ਕੀਤੀ ਗਈ ਸੀ ।
ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਡਾ. ਸ੍ਰੀਮਤੀ ਨੀਲਮ ਕਾਮਰਾ ਨੇ ਕਿਹਾ ਕਿ ਸਮਰੱਥਾ ਨਿਰਮਾਣ ਪ੍ਰੋਗਰਾਮ ਹਰ ਅਧਿਆਪਕ ਦੀ ਬਿਹਤਰੀਨਤਾ ਨੂੰ ਸਾਹਮਣੇ ਲਿਆਉਣ ਲਈ ਤਿਆਰ ਕੀਤੇ ਗਏ ਹਨ।ਅਜਿਹੀ ਕਾਰਜਸ਼ਾਲਾ ਉਹਨਾਂ ਨੂੰ ਹਰ ਰੋਜ਼ ਦੇ ਅਧਿਆਪਨ ਵਿੱਚ ਮਹੱਤਵਪੂਰਨ ਅਤੇ ਪ੍ਰਭਾਵਿਤ ਹੋਣ ਲਈ ਸਮਝ ਪ੍ਰਦਾਨ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਪੁਰਾਣੀ ਪੀੜ੍ਹੀ ਅਤੇ ਨਵੀਂ ਪੀੜ੍ਹੀ ਦੇ ਵਿੱਚਕਾਰ ਅਧਿਆਪਨ ਸਿੱਖਿਆ ਤੇ ਸਿੱਖਣ ਦੀਆਂ ਰਣਨੀਤੀਆਂ ਵਿੱਚ ਬਹੁਤ ਤਬਦੀਲੀ ਆਈ ਹੈ।ਇੰਨ੍ਹਾਂ ਤਬਦੀਲੀਆਂ ਨਾਲ ਨਜਿੱਠਣ ਲਈ ਅਧਿਆਪਕਾਂ ਨੂੰ ਸਿੱਖਿਆ ਪ੍ਰਦਾਨ ਕਰਨ ਦੀਆਂ ਤਕਨੀਕਾਂ ਅਤੇ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਰੱਖਣ ਦੀ ਲੋੜ ਹੈ।
ਇਸ ਕਾਰਜਸ਼ਾਲਾ ਵਿੱਚ ਵੱਖ-ਵੱਖ ਡੀ.ਏ.ਵੀ ਸੰਸਥਾਵਾਂ ਦੇ ਲਗਭਗ 303 ਅਧਿਆਪਕ/ਅਧਿਆਪਕਾਵਾਂ ਨੇ ਭਾਗ ਲਿਆ।ਡੀ.ਏ.ਵੀ ਸੰਸਥਾਵਾਂ ਦੇ ਵੱਖ-ਵੱਖ ਸਕੂਲਾਂ ਜਿਵੇਂ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ, ਪੁਲਿਸ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ, ਐਮ.ਕੇ.ਡੀ.ਡੀ.ਏ.ਵੀ ਪਬਲਿਕ ਸਕੂਲ ਅਟਾਰੀ, ਬੀ.ਬੀ.ਕੇ.ਡੀ.ਏ.ਵੀ ਪਬਲਿਕ ਸਕੂਲ ਯਾਸੀਨ ਰੋਡ ਅੰਮ੍ਰਿਤਸਰ, ਡੀ.ਏ.ਵੀ ਰੈਡ ਕ੍ਰਾਸ ਸਕੂਲ ਫ਼ਾਰ ਸਪੈਸ਼ਲ ਚਿਲਡਰਨ, ਜੇ.ਐਨ.ਜੇ.ਡੀ.ਏ.ਵੀ ਸੀ.ਸੈ. ਪਬਲਿਕ ਸਕੂਲ ਗਿੱਦੜਬਾਹਾ, ਡੀ.ਏ.ਵੀ ਐਡਵਰਡਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ, ਬੀ.ਬੀ.ਐਮ.ਬੀ ਡੀ.ਏ.ਵੀ ਪਬਲਿਕ ਸਕੂਲ ਤਲਵਾੜਾ, ਕੇ.ਆਰ.ਜੇ ਡੀ.ਏ.ਵੀ ਪਬਲਿਕ ਸਕੂਲ ਕਪੂਰਥਲਾ, ਜੇ.ਐਲ.ਐਮ ਡੀ.ਏ.ਵੀ ਪਬਲਿਕ ਸਕੂਲ ਗੁਰਦਾਸਪੁਰ ਤੇ ਐਲ.ਜੇ.ਐਨ ਡੀ.ਏ.ਵੀ ਪਬਲਿਕ ਸਕੂਲ ਗੜ੍ਹਦੀਵਾਲਾ ਦੇ ਅਧਿਆਪਕ/ਅਧਿਆਪਕਾਵਾ ਨੇ ਉਤਸ਼ਾਹ ਨਾਲ ਭਾਗ ਲਿਆ।ਇਸ ਦੌਰਾਨ ਡੀ.ਏ.ਵੀ.ਸੀ.ਏ.ਈ, ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਤੋਂ ਸਿੱਖਿਅਤ ਮਾਸਟਰ ਟ੍ਰੇਨਰ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਸਾਰੇ ਡੀ.ਏ.ਵੀ.ਸੀ.ਏ.ਈ, ਡੀ.ਏ.ਵੀ.ਸੀ.ਐਮ.ਸੀ ਦਾ ਉਨ੍ਹਾਂ ਦੀ ਪਹਿਲਕਦਮੀ ਲਈ ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਦਾ ਉਨ੍ਹਾਂ ਦੇ ਸਿਖਲਾਈ ਇਨਪੁਟਸ ਅਤੇ ਮਾਸਟਰ ਟ੍ਰੇਨਰ ਦੇ ਨਾਲ-ਨਾਲ ਭਾਗ ਲੈਣ ਵਾਲਿਆਂ ਦਾ ਦਾ ਧੰਨਵਾਦ ਕੀਤਾ ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …