Friday, September 11, 2026

ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਮਨਾਇਆ

PPN0501201508

ਬਠਿੰਡਾ, 5 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਗੁਰਦੁਆਰਾ ਨਾਨਕ ਪੁਰਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਨੇ ਕੀਰਤਨ ਕਰਕੇ ਸੰਗਤਾਂ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਸ਼੍ਰੀ ਮੁਕਤਸਰ ਸਾਹਿਬ ਤੋਂ ਪਹੁੰਚੇ ਹਜੂਰੀ ਰਾਗੀ ਭਾਈ ਤੇਜਿੰਦਰ ਸਿੰਘ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ।ਇਸ ਤੋਂ ਇਲਾਵਾ ਭਾਈ ਬਲਜਿਦਰ ਸਿੰਘ ਬਠਿੰਡਾ ਵਾਲੇ ਦੇ ਜਥੇ ਨੇ ਵੀ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਹੁਸ਼ਿਆਰ ਸਿੰਘ ਨੇ ਸਮਾਪਤੀ ਦੀ ਅਰਦਾਸ ਕੀਤੀ ਅਤੇ ਵੱਡੀ ਗਿਣਤੀ ਸੰਗਤਾਂ ਨੇ ਗੁਰੂ ਕੇ ਲੰਗਰ ਦਾ ਆਨੰਦ ਮਾਣਿਆ। ਸਮਾਗਮ ਸਮੇਂ ਖਾਸ ਤੌਰ ‘ਤੇ ਪਹੁੰਚੇ ਗੁਰਦੁਆਰਾ ਹਾਜੀ ਰਤਨ ਦੇ ਮੈਨੇਜਰ ਸੁਮੇਰ ਸਿੰਘ ਨੇ ਸੰਗਤਾਂ ਨੁੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਗੁਰਦੁਆਰਾ ਸਾਹਿਬ ਦੇ ਪਧਾਨ ਭਾਈ ਬਲਵਿੰਦਰ ਸਿੰਘ ਤੋਂ ਇਲਾਵਾ ਗੁਰਨਾਮ ਸਿੰਘ ਗੋਰਾ, ਗਿਆਨ ਸਿੰਘ, ਗੁਰਚਰਨ ਸਿੰਘ ਟੀਟੀ, ਬਲਦੇਵ ਸਿੰਘ ਹੈਲਥ ਡਿਪਾਰਟਮੈਂਟ, ਗੁਰਬਖਸ਼ ਸਿੰਘ, ਜਥੇਦਾਰ ਰੂੜ ਸਿੰਘ, ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਗੋਗਾ ਨੇ ਆਪਣਾ ਅਹਿਮ ਯੋਗਦਾਨ ਪਾਇਆ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply