ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ
ਮੌਕੇ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰੁਜ਼ਗਾਰ ਮੇਲੇ ਦਾ ਪ੍ਰਬੰਧ ਕੀਤਾ ਗਿਆ।ਇਹ ਪਹਿਲਾ ਰੁਜ਼ਗਾਰ ਮੇਲਾ ਸੀ, ਜੋ ਵਿਦਿਆਰਥੀਆਂ ਲਈ ਨੌਕਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਬਣਿਆ।ਚੰਡੀਗੜ੍ਹ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਸੈਕਟਰ 27 ਵਿਖੇ ਕਰਵਾਏ ਗਏ ਇਸ ਰੁਜ਼ਗਾਰ ਮੇਲੇ ਵਿਚ ਭਾਰਤ ਦੀਆਂ ਨਾਮਵਰ ਕਰੀਬ 25 ਕੰਪਨੀਆਂ ਨੇ ਸ਼ਮੂਲੀਅਤ ਕੀਤੀ ਅਤੇ 300 ਦੇ ਕਰੀਬ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ।ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ, ਸਕੱਤਰ ਵਿਦਿਆ ਇੰਜੀ: ਸੁਖਮਿੰਦਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿੱਦਿਆ ਇੰਜੀ: ਸੁਖਮਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਜਿਥੇ ਧਾਰਮਿਕ, ਸਮਾਜਿਕ ਅਤੇ ਵਿਦਿਅਕ ਗਤੀਵਿਧੀਆਂ ਵਿਚ ਵਡਮੁੱਲਾ ਯੋਗਦਾਨ ਦਿੱਤਾ ਜਾ ਰਿਹਾ ਹੈ, ਉਥੇ ਹੀ ਧਾਰਮਿਕ ਪ੍ਰੀਖਿਆ, ਪ੍ਰਸ਼ਨੋਤਰੀ ਮੁਕਾਬਲੇ, ਅੰਤਰਰਾਸ਼ਟਰੀ ਕਾਨਫਰੰਸ ਕਰਵਾ ਕੇ ਜ਼ਿਕਰਯੋਗ ਕਾਰਜ ਕੀਤੇ ਹਨ।ਸ਼੍ਰੋਮਣੀ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ, ਪੀ.ਪੀ.ਐਸ.ਸੀ ਵਰਗੀਆਂ ਮੁੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਬਿਲਕੁੱਲ ਮੁਫਤ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਕਾਲਜਾਂ ਵਿੱਚ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ ਭਾਰਤ ਦੀਆਂ ਨਾਮਵਰ ਕੰਪਨੀਆਂ ਨਾਲ ਸੰਪਰਕ ਕਰਕੇ ਇਹ ਰੁਜ਼ਗਾਰ ਮੇਲਾ ਲਗਾਇਆ ਗਿਆ ਹੈ, ਜਿਸ ਵਿੱਚ ਦੇਸ਼ ਭਰ ਤੋਂ ਕਰੀਬ 25 ਕੰਪਨੀਆਂ ਦੇ ਨੁਮਾਇੰਦੇ ਪਹੁੰਚੇ।ਮੇਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਕਾਲਜਾਂ ਦੇ ਕਰੀਬ 600 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 300 ਦੇ ਕਰੀਬ ਵਿਦਿਆਰਥੀਆਂ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਰੁਜ਼ਗਾਰ ਲਈ ਚੁਣਿਆ ਗਿਆ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media