Thursday, July 4, 2024

ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਵਿਖੇ ਵਿਸ਼ਵ ਡਾਕਟਰ ਦਿਵਸ ‘ਤੇ ਜਿਲਾ ਪੱਧਰੀ ਸਮਾਗਮ ਕਰਵਾਇਆ ਗਿਆ।ਸਿਵਲ ਸਰਜਨ ਡਾ. ਸੁਮੀਤ ਸਿੰਘ ਦੀ ਅਗਵਾਈ ‘ਚ ਸਿਹਤ ਵਿਭਾਗ ਦੇ ਸਮੂਹ ਜਿਲਾ ਅਧਿਕਾਰੀ, ਸੀਨੀਅਰ ਮੈਡੀਕਲ ਅਫਸਰ, ਮੈਡੀਕਲ ਅਫਸਰ ਅਤੇ ਵਿਸ਼ੇਸ਼ ਤੌਰ ਤੇ ਇੰਪਲਾਈਜ਼ ਵੈਲਫੇਅਰ ਦੇ ਚੇਅਰਮੈਨ ਰਾਕੇਸ਼ ਸ਼ਰਮਾ ਅਤੇ ਪੂਰੀ ਟੀਮ ਨੇ ਸ਼ਮੂਲੀਅਤ ਕੀਤੀ।ਡਿਪਟੀ ਕਮਿਸ਼ਨਰ ਥੋਰੀ ਨੇ ਸਿਹਤ ਵਿਭਾਗ ਵਿੱਚ ਕੰਮ ਕਰ ਰਹੇ ਸਮੂਹ ਡਾਕਟਰਾਂ ਦੀ ਸ਼ਲਾਘਾ ਕੀਤੀ ਅਤੇ ਵਿਸ਼ਵ ਡਾਕਟਰ ਦਿਵਸ ਮੌਕੇ ਸਮੂਹ ਡਾਕਟਰਾਂ ਨੂੰ ਵਧਾਈ ਦਿੱਤੀ।ਸਿਵਲ ਸਰਜਨ ਡਾ. ਸੁਮੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਹਮੇਸ਼ਾਂ ਲਈ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਤਤਪਰ ਹੈ ਅਤੇ ਜਿਲਾ੍ਹ ਅੰਮ੍ਰਿਤਸਰ ਦੇ ਸਮੁੱਚੇ ਡਾਕਟਰ ਸਾਹਿਬਾਨ ਬਹੁਤ ਹੀ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ।ਉਨਾਂ ਕਿਹਾ ਕਿ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਡਾ. ਪਰਮਿੰਦਰ ਸਿੰਘ, ਡਾ. ਗੁਪਾਲ ਸਿੰਘ, ਡਾ. ਕਮਲਪ੍ਰੀਤ ਕੌਰ, ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜਿਲਾ੍ਹ ਪਰਿਵਾਰ ਭਾਲਾਈ ਅਫਸਰ ਡਾ. ਨੀਲਮ ਭਗਤ, ਜਿਲ੍ਹਾ ਟੀਕਾਕਰਣ ਅਫਸਰ ਡਾ. ਭਾਰਤੀ ਧਵਨ, ਜਿਲ੍ਹਾ ਸਿਹਤ ਅਫਸਰ ਡਾ. ਜਸਪਾਲ ਸਿੰਘ ਅਤੇ ਜਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਸ਼ਾਮਲ ਸਨ।
ਇਸ ਅਵਸਰ ‘ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੀਤ ਕੌਰ, ਸੀਨੀਅਰ ਮੈਡੀਕਲ ਅਫਸਰ ਡਾ. ਮਦਨ ਮੋਹਨ, ਸੀਨੀਅਰ ਮੈਡੀਕਲ ਅਫਸਰ ਡਾ. ਸਵਰਨਜੀਤ ਧਵਨ, ਡਾ. ਸੁਮੀਤਪਾਲ ਸਿੰਘ, ਡਾ. ਮਧੁਰ ਪੋਦਾਰ, ਜਿਲ੍ਹਾ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ, ਸੀਨੀਅਰ ਫਾਰਮੇਸੀ ਅਫਸਰ ਸੰਜੀਵ ਆਨੰਦ, ਇੰਪਲਾਈਜ਼ ਵੈਲਫੇਅਰ ਐਸੋਸ਼ੀਏਸ਼ਨ ਦੇ ਸਟੇਟ ਪ੍ਰਧਾਨ ਆਚਾਰਿਆ ਗੁਰਮੀਤ, ਜਿਲ੍ਹਾ ਪ੍ਰਧਾਨ ਰਘੂ ਤਲਵਾੜ ਅਤੇ ਸਟਾਫ ਮੈਂਬਰ ਹਾਜ਼ਰ ਸੀ।

Check Also

ਪੰਜ ਰੋਜ਼ਾ ਨਾਟ ਉਤਸਵ – ਤੀਜੇ ਦਿਨ ਖੇਡਿਆ ਗਿਆ ਨਾਟਕ ‘ਬਗੀਆ ਬਾਸ਼ਾ ਰਾਮ ਕੀ’

ਅੰਮ੍ਰਿਤਸਰ, 4 ਜੁਲਾਈ (ਦੀਪ ਦਵਿੰਦਰ ਸਿੰਘ ) – ਮੰਚ ਰੰਗਮੰਚ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ …