Sunday, November 24, 2024

ਡਿਪਟੀ ਕਮਿਸ਼ਨਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਕੀਤਾ ਅਚਨਚੇਤ ਦੌਰਾ

ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਕੀਤਾ ਅਤੇ ਸਕੂਲੀ ਵਿਦਿਆਰਥੀਆਂ ਦੀ ਵਿਦਿਅਕ ਤੇ ਖੇਡਾਂ ਸਬੰਧੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।ਉਨਾਂ ਨੇ ਅਧਿਆਪਕਾਂ ਤੋਂ ਬੱਚਿਆਂ ਦੇ ਹੁਨਰ, ਦਿਲਚਸਪੀ ਤੇ ਸਮਰੱਥਾ ਬਾਰੇ ਫੀਡਬੈਕ ਹਾਸਲ ਕੀਤੀ ਅਤੇ ਮਿਸ਼ਨ ਐਕਸੀਲੈਂਸ ਤਹਿਤ ਬੱਚਿਆਂ ਦੇ ਵਿਅਕਤੀਤਵ ਵਿੱਚ ਨਿਖਾਰ ਲਿਆਉਣ ਲਈ ਅਧਿਆਪਕਾਂ ਦੇ ਪੱਧਰ ’ਤੇ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮਾਪਿਆਂ ਤੇ ਅਧਿਆਪਕਾਂ ਦਾ ਇਹ ਨੈਤਿਕ ਫਰਜ਼ ਹੈ ਕਿ ਉਹ ਬੱਚਿਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਣ ਤਾਂ ਜੋ ਬੱਚੇ ਆਪਣੀ ਮਿਹਨਤ ਤੇ ਲਗਨ ਨਾਲ ਬੁਲੰਦੀਆਂ ਨੂੰ ਛੂਹ ਸਕਣ।ਡਿਪਟੀ ਕਮਿਸ਼ਨਰ ਜੋਰਵਾਲ ਨੇ ਕਿਹਾ ਕਿ ਮਿਸ਼ਨ ਐਕਸੀਲੈਂਸ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਸਰਵੋਤਮ ਬਣਾਉਣ ਲਈ ਇੱਕ ਮਹੱਤਵਪੂਰਨ ਜ਼ਰੀਆ ਹੈ।ਉਨਾਂ ਨੇ ਸਕੂਲ ਵਿੱਚ ਮਿਡ-ਡੇਅ-ਮੀਲ ਤਹਿਤ ਵਿਦਿਆਰਥੀਆਂ ਨੂੰ ਪਰੋਸੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਦਾ ਵੀ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਨਾਲ ਕਤਾਰ ਵਿੱਚ ਬੈਠ ਕੇ ਖਾਣਾ ਖਾਧਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਜੀਵਨ ਵਿੱਚ ਵੱਡੇ ਮੁਕਾਮ ਹਾਸਲ ਕਰਨ ਲਈ ਦਿਲ ਲਗਾ ਕੇ ਮਿਹਨਤ ਕਰਨ ਦੀ ਲੋੜ ਹੈ ਤਾਂ ਜੋ ਪ੍ਰੀਖਿਆਵਾਂ ਵਿੱਚ ਚੰਗੇ ਨੰਬਰ ਹਾਸਲ ਹੋ ਸਕਣ ਅਤੇ ਭਵਿੱਖ ਵਿੱਚ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਮੋਹਰਲੀ ਕਤਾਰ ਵਿੱਚ ਆ ਕੇ ਪਰਿਵਾਰ ਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਜਾ ਸਕੇ।
ਇਸ ਸਮੇਂ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਆਦਿਤਯ ਸ਼ਰਮਾ ਵੀ ਹਾਜ਼ਰ ਸਨ।

 

Check Also

ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜ਼ੀਹ – ਡਾ. ਰਵਜੋਤ ਸਿੰਘ

ਵਾਲਡ ਸਿਟੀ ਦੇ ਸੀਵਰੇਜ ਨੂੰ ਬਦਲਣ ਦੀ ਬਣਾਓ ਤਜਵੀਜ਼ ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – …