Wednesday, August 19, 2026

ਅੰਮ੍ਰਿਤਸਰ ਅੰਡਰ-19 ਨੇ 86 ਦੌੜਾਂ ਨਾਲ ਜਿੱਤਿਆ ਕੁਆਰਟਰ ਫਾਈਨਲ

ਅੰਮ੍ਰਿਤਸਰ ‘ਚ ਕਰਵਾਇਆ ਪੰਜਾਬ ਰਾਜ ਅੰਤਰ ਜਿਲ੍ਹਾ ਟੂਰਨਾਮੈਂਟ 2024

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਅੰਡਰ-19 ਟੀਮ ਨੇ ਕੁਆਰਟਰ ਫਾਈਨਲ ਜਿੱਤ ਕੇ ਪੰਜਾਬ ਰਾਜ ਅੰਤਰ ਜਿਲ੍ਹਾ ਅੰਡਰ-19 ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਬਠਿੰਡਾ ਨੂੰ 86 ਦੌੜਾਂ ਨਾਲ ਹਰਾ ਦਿੱਤਾ ਹੈ।ਜਮਲੀ ਜਾਣਕਾਰੀ ਅਨੁਸਾਰ ਬਠਿੰਡਾ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ।ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅੰਮ੍ਰਿਤਸਰ 240 ਦੇ ਸਕੋਰ `ਤੇ ਆਲ ਆਊਟ ਹੋ ਗਿਆ।ਵਰਿੰਦਰ ਸਿੰਘ ਲੋਹਟ ਨੇ 57 ਦੌੜਾਂ ਬਣਾਈਆਂ।ਲਕਸ਼ੈ ਕਾਂਸਲ ਨੇ 25 ਓਵਰਾਂ ਵਿੱਚ 67 ਦੌੜਾਂ ਦੇ ਕੇ 6 ਵਿਕਟਾਂ ਲਈਆਂ।ਜਵਾਬ `ਚ ਬਠਿੰਡਾ ਦੀ ਟੀਮ 154 ਦੌੜਾਂ `ਤੇ ਆਲ ਆਊਟ ਹੋ ਗਈ।ਸੂਰਜ ਨੇ 52 ਦੌੜਾਂ ਦਿੱਤੀਆਂ ਅਤੇ ਵਰੁਣਦੀਪ ਨੇ 64 ਦੌੜਾਂ ਦੇ ਕੇ 7 ਵਿਕਟਾਂ ਅਤੇ ਅਰਸ਼ਦੀਪ ਸਿੰਘ ਨੇ 45 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ।
ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਏ.ਜੀ.ਏ ਦੀ ਸਰਪ੍ਰਸਤੀ ਹੇਠ ਅਰਸ਼ਦੀਪ ਸਿੰਘ ਲੋਬਾਣਾ ਆਰ.ਟੀ.ਓ ਅੰਮ੍ਰਿਤਸਰ ਕਮ ਮੀਤ ਪ੍ਰਧਾਨ ਏ.ਜੀ.ਏ ਅਤੇ ਇੰਦਰਜੀਤ ਸਿੰਘ ਬਾਜਵਾ ਆਨੀ. ਸ਼ਕੱਤਰ ਏ.ਜੀ.ਏ ਨੇ ਟੀਮ ਨੂੰ ਆਪਣੀਆਂ ਸ਼਼ੁਭਕਾਮਨਾਵਾਂ ਦਿੱਤੀਆਂ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …