Sunday, December 22, 2024

ਡੀ.ਏ.ਵੀ ਪਬਲਿਕ ਸਕੂਲ ਵਿਦਿਆਰਥਣ ਨੇ ਸਕੂਲ ਦਾ ਮਾਣ ਵਧਾਇਆ

ਅੰਮ੍ਰਿਤਸਰ, 2 ਜੁਲਾਈ (ਜਗਸੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਛੇਵੀਂ ਜਮਾਤ ਦੀ ਵਿਦਿਆਰਥਣ ਹਿਜ਼ਾ ਨੇ ਨੈਸ਼ਨਲ ਏਜੰਸੀ ਦੁਆਰਾ ਕਰਵਾਈ ਗਈ ਰਾਸ਼ਟਰ ਪੱਧਰੀ ਪ੍ਰਵੇਸ਼ ਪ੍ਰੀਖਿਆ (AISSEE) ਦੁਆਰਾ ਪ੍ਰਸਿੱਧ ਸੈਨਿਕ ਸਕੂਲ ਕਪੂਰਥਲਾ ਵਿੱਚ ਆਪਣੀ ਮਿਹਨਤ ਅਤੇ ਲਗਨ ਦੇ ਸਦਕਾ ਦਾਖਲਾ ਹਾਸਲ ਕੀਤਾ ਹੈ। ਇਸ ਵਿੱਚ ਕੁੱਲ 92 ਸੀਟਾਂ ਸਨ, ਜਿੰਨ੍ਹਾਂ ਵਿੱਚੋਂ 3 ਸੀਟਾਂ ਲੜਕੀਆਂ ਲਈ ਰਾਖਵੀਆਂ ਸਨ।ਹਿਜ਼ਾ ਅੰਮ੍ਰਿਤਸਰ ਦੀ ਇਕਲੌਤੀ ਲੜਕੀ ਹੈ, ਜਿਸ ਨੂੰ ਇਹ ਦਾਖਲਾ ਮਿਲਿਆ ਹੈ ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਵੀ ਅਜਿਹੇ ਯਤਨਾਂ ਲਈ ਅਸ਼ੀਰਵਾਦ ਦਿੱਤਾ।ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥਣ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਹਿਜ਼ਾ ਦੀ ਇਸ ਵੱਡੀ ਪ੍ਰਾਪਤੀ ਦਾ ਸਿਹਰਾ, ਉਸ ਦੀ ਮਿਹਨਤ ਅਤੇ ਲਗਨ ਨੂੰ ਦਿੱਤਾ ਅਤੇ ਬੱਚੀ ਦੇ ਮਾਤਾ-ਪਿਤਾ ਨੂੰ ਵੀ ਵਧਾਈ ਦਿੱਤੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …