ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਭਾਰਤੀ ਸਟੇਟ ਬੈਂਕ ਦੀ ਖਾਨਪੁਰ ਸਾਖਾ ਵਲੋਂ ਬੈਂਕ ਦਿਵਸ ਬੂਟੇ ਲਗਾ ਕੇ ਮਨਾਇਆ ਗਿਆ।ਬੈਂਕ ਦੇ ਉਪ ਮਹਾਂ ਪ੍ਰਬੰਧਕ ਅਭਿਸ਼ੇਕ ਸ਼ਰਮਾ ਅਤੇ ਖੇਤਰ ਪ੍ਰਬੰਧਕ ਵਿਪਿਨ ਕੌਸ਼ਲ ਦੀ ਪ੍ਰਧਾਨਗੀ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ, ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਕੰਬੂਆ ਅਤੇ ਸਰਕਾਰੀ ਹਾਈ ਸਕੂਲ ਸਰੌਦ ਵਿੱਚ ਲਗਭਗ 300 ਬੂਟੇ ਲਾਏ ਗਏ।ਇਸ ਮੌਕੇ ਸ਼ਾਖਾ ਪ੍ਰਬੰਧਕ ਸ੍ਰੀਮਤੀ ਤੇਜਿੰਦਰ ਕੌਰ, ਪ੍ਰਿੰਸੀਪਲ ਸੁਧੀਰ, ਗੁਰਜੰਟ ਸਿੰਘ, ਕੁਲਵਿੰਦਰ ਸਿੰਘ ਆਦਿ ਨੇ ਭਾਗ ਲਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …