ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਦੇ ਪ੍ਰੋਫੈਸਰ ਡਾ. ਮਨਿੰਦਰ ਲਾਲ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਵਜੋਂ ਜਾਇਨ ਕਰ ਲਿਆ।ਉਨ੍ਹਾਂ ਨਾਲ ਰਜਿਸਟਰਾਰ ਡਾ. ਕੇ.ਐਸ ਕਾਹਲੋਂ, ਡਾ. ਸ਼ਾਲਿਨੀ ਬਹਿਲ ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰਵਿੰਦਰ ਕੁਮਾਰ ਮੁਖੀ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ, ਡਾ. ਰਵਿੰਦਰ.ਐਸ ਸਾਹਨੀ ਪ੍ਰੋਫੈਸਰ ਇਲੈਕਟ੍ਰੋਨਿਕਸ ਤਕਨਾਲੋਜੀ ਵਿਭਾਗ ਅਤੇ ਹੋਰ ਸਹਿਯੋਗੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।ਰਜਿਸਟਰਾਰ ਡਾ. ਕੇ.ਐਸ ਕਾਹਲੋਂ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਵਾਈਸ-ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਨੈਕ ਨੇ 4 ਵਿਚੋਂ 3.84 ਅੰਕ ਪ੍ਰਾਪਤ ਕਰਕੇ ਏ++ ਦੀ ਉੱਚੀ ਰੈਂਕਿੰਗ ਹਾਸਲ ਕੀਤੀ ਹੈ।ਯੂਨੀਵਰਸਿਟੀ ਵਿਸ਼ਵ ਪੱਧਰ `ਤੇ ਖੋਜ ਦੇ ਖੇਤਰ ਵਿੱਚ ਲਗਾਤਾਰ ਉਚਾਣ ਵੱਲ ਰਹੀ ਹੈ।ਉਨਾਂ ਕਿਹਾ ਕਿ ਡਾ. ਮਨਿੰਦਰ ਲਾਲ ਸਿੰਘ ਪ੍ਰੋਫੈਸਰ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਦਾ ਅਧਿਆਪਨ ਅਤੇ ਖੋਜ ਦਾ 33 ਸਾਲਾਂ ਦਾ ਤਜਰਬਾ ਹੈ।ਉਨ੍ਹਾਂ ਡੀਨ ਫੈਕਲਟੀ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਮੁਖੀ ਇਲੈਕਟ੍ਰਾਨਿਕਸ ਟੈਕਨਾਲੋਜੀ ਵਿਭਾਗ ਅਤੇ ਸਿਵਲ ਇੰਜੀਨੀਅਰਿੰਗ ਅਤੇ ਲਾਇਬ੍ਰੇਰੀ ਵਿਗਿਆਨ ਵਿਭਾਗ ਦੇ ਮੁਖੀ ਵਜੋਂ ਵਾਧੂ ਚਾਰਜ ਦੇ ਅਹੱਦੇ `ਤੇ ਵੀ ਕਾਰਜ ਕੀਤਾ ਹੈ।
ਡਾ. ਮਨਿੰਦਰ ਲਾਲ ਸਿੰਘ ਨੇ ਕਿਹਾ ਕਿ ਉਹ ਡਾਇਰੈਕਟਰ ਖੋਜ ਵਜੋਂ ਯੂਨੀਵਰਸਿਟੀ ਵਿੱਚ ਖੋਜ ਨੂੰ ਉਤਸ਼ਾਹਿਤ ਕਰਨ ਅਤੇ ਹੋਰ ਖੋਜ ਆਧਾਰਿਤ ਗ੍ਰਾਂਟਾਂ ਪ੍ਰਾਪਤ ਕਰਨ ਲਈ ਅਨੁਕੂਲ ਮਾਹੌਲ ਲਈ ਵਚਨਬੱਧ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …