Wednesday, January 15, 2025

ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂੂ ਕਰਨ ਲਈ ਏਵੀਏਸ਼ਨ ਮੰਤਰੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ ਤੋਂ ਧਰਮਸ਼ਾਲਾ ਅਤੇ ਹੀਥਰੋ ਲਈ ਸਿੱਧੀਆਂ ਉਡਾਣਾਂ ਬਾਰੇ  ਹੋਈ ਚਰਚਾ
ਅੰਮ੍ਰਿਸਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜੀ ਵਾਰ ਜਿੱਤਣ ਤੋਂ ਬਾਅਦ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਗੁਰੂ ਨਗਰੀ ਨੂੰ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।ਇਸ ਤਹਿਤ ਉਨਾਂ ਨੇ ਦਿੱਲੀ ਵਿਖੇ ਕੇਂਦਰੀ ਏਵੀਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਅੰਮ੍ਰਿਤਸਰ ਹਵਾਈ ਅੱਡੇ ਦੇ ਵਿਸਥਾਰ ਅਤੇ ਨਵੀਆਂ ਉਡਾਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਰਾਮ ਮੋਹਨ ਨਾਲ ਮੁਲਾਕਾਤ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ੍ਰੀ ਨਾਂਦੇੜ ਸਾਹਿਬ ਲਈ ਉਡਾਣ ਸਬੰਧੀ ਵਿਚਾਰ ਵਟਾਂਦਰਾ ਕੀਤਾ।ਇਸ ਦੌਰਾਨ ਫੌਜ ਦੇ ਜਵਾਨਾਂ ਨੂੰ ਸਹੂਲਤਾਂ ਦੇਣ ਲਈ ਗੁਹਾਟੀ ਫਲਾਈਟ ਬਾਰੇ ਵੀ ਗੱਲਬਾਤ ਹੋਈ।ਔਜਲਾ ਨੇ ਕਿਹਾ ਕਿ ਫੌਜ ਦੇ ਜਵਾਨ ਤਿੰਨ ਦਿਨ ਦਾ ਸਫਰ ਕਰਕੇ ਰੇਲ ਗੱਡੀ ਰਾਹੀਂ ਆਪਣੀ ਮੰਜ਼ਿਲ `ਤੇ ਪਹੁੰਚਦੇ ਹਨ, ਜਦਕਿ ਜੇਕਰ ਗੁਹਾਟੀ ਲਈ ਉਡਾਣ ਅੰਮ੍ਰਿਤਸਰ ਤੋਂ ਸ਼ੁਰੂ ਹੁੰਦੀ ਹੈ ਤਾਂ ਇਹ ਉਨ੍ਹਾਂ ਲਈ ਕਾਫੀ ਸੁਵਿਧਾਜਨਕ ਹੋਵੇਗਾ।ਸੈਰ ਸਪਾਟੇ ਮੁਤਾਬਿਕ ਅੰਮ੍ਰਿਤਸਰ ਤੋਂ ਧਰਮਸ਼ਾਲਾ ਲਈ ਵੀ ਉਡਾਣਾਂ ਸ਼ੁਰੂ ਹੋਣੀਆਂ ਚਾਹੀਦੀਆਂ ਹਨ।ਇਸ ਨਾਲ ਵਿਦੇਸ਼ਾਂ ਤੋਂ ਆਉਣ ਵਾਲੇ ਸੈਲਾਨੀਆਂ ਦਾ ਕਾਫੀ ਸਮਾਂ ਬਚੇਗਾ।ਮੀਟਿੰਗ ਦੌਰਾਨ ਔਜਲਾ ਨੇ ਥਾਈ ਏਅਰਵੇਜ਼਼ ਵਲੋਂ ਅੰਮ੍ਰਿਤਸਰ ਤੋਂ ਉਡਾਣਾਂ ਸ਼਼ੁਰੂ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਗੱਲ ਕੀਤੀ ਅਤੇ ਹੋਰ ਅੰਤਰਰਾਸ਼ਟਰੀ ਉਡਾਣਾਂ ਨੂੰ ਵਧਾਉਣ `ਤੇ ਵੀ ਜ਼ੋਰ ਦਿੱਤਾ।ਔਜਲਾ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਹੀਥਰੋ ਲਈ ਸਿੱਧੀ ਉਡਾਣ ਸ਼ੁਰੂ ਕਰਨ ਬਾਰੇ ਵੀ ਗੱਲਬਾਤ ਹੋਈ।ਉਨਾਂ ਕਿਹਾ ਜੇਕਰ ਅੰਮ੍ਰਿਤਸਰ ਤੋਂ ਹੀਥਰੋ ਲਈ ਸਿੱਧੀ ਉਡਾਣ ਸ਼ੁੁਰੂ ਹੋ ਜਾਂਦੀ ਹੈ ਤਾਂ ਵਿਦਿਆਰਥੀਆਂ ਨੂੰ ਪਹਿਲਾਂ ਦਿੱਲੀ ਨਹੀਂ ਜਾਣਾ ਪਵੇਗਾ, ਜਦਕਿ ਉਥੋਂ ਕੈਨੇਡਾ ਅਤੇ ਟੋਰਾਂਟੋ ਵੀ ਕੁਨੈਕਟਿੰਗ ਫਲਾਈਟਾਂ ਰਾਹੀਂ ਆਸਾਨੀ ਨਾਲ ਪਹੁੰਚਿਆ ਜਾ ਸਕਦਾ ਹੈ।ਇਸ ਨਾਲ ਅੰਮ੍ਰਿਤਸਰ ਵਿੱਚ ਸੈਰ ਸਪਾਟਾ ਖੇਤਰ ਨੂੰ ਵੀ ਹੁਲਾਰਾ ਮਿਲੇਗਾ ਅਤੇ ਵਪਾਰ ਵਧੇਗਾ ਅਤੇ ਸਿੱਧੀਆਂ ਉਡਾਣਾਂ ਵੱਧ ਤੋਂ ਵੱਧ ਸੈਲਾਨੀਆਂ ਨੂੰ ਆਕਰਸ਼ਿਤ ਕਰਨਗੀਆਂ।

Check Also

ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …