ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਭਾਰਤ ਦੀ ਸੰਸਦ ਅੰਦਰ ਕਾਂਗਰਸ ਦੇ ਐਮ.ਪੀ ਰਾਹੁਲ ਗਾਂਧੀ ਵੱਲੋਂ
ਸ੍ਰੀ ਗੁਰੂ ਨਾਨਕ ਦੇਵ ਜੀ ਫ਼ਲਸਫ਼ੇ ਅਤੇ ਉਨ੍ਹਾਂ ਦੀ ਤਸਵੀਰ ਨੂੰ ਅਧਾਰ ਬਣਾ ਕੇ ਕੀਤੀਆਂ ਗਈਆਂ ਟਿੱਪਣੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਸਪੱਸ਼ਟ ਕੀਤਾ ਕਿ ਗੁਰੂ ਸਾਹਿਬਾਨ ਦੀ ਪਾਵਨ ਗੁਰਬਾਣੀ ਅਤੇ ਸਿੱਖਿਆਵਾਂ ਨੂੰ ਸਿਆਸੀ ਬਹਿਸ ਦਾ ਹਿੱਸਾ ਨਹੀਂ ਬਣਾਉਣਾ ਚਾਹੀਦਾ।ਅਜਿਹਾ ਕਰਨ ਨਾਲ ਗੁਰੂ ਸਾਹਿਬਾਨ ਦੇ ਮੌਲਿਕ ਸਿਧਾਂਤਾਂ ਅਤੇ ਪਾਵਨ ਗੁਰਬਾਣੀ ਦੇ ਅਰਥਾਂ ਵੀ ਵਿਆਖਿਆ ਗਲਤ ਕੀਤੀ ਜਾਂਦੀ ਹੈ, ਜਿਸ ਨਾਲ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜਦੀ ਹੈ।ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਜ਼ਿਕਰ ਕਰਦਿਆਂ ਇਹ ਕਹਿਣਾ ਕਿ ਗੁਰੂ ਸਾਹਿਬ ਦਾ ਸਰੂਪ (ਤਸਵੀਰ) ਅਭਯ ਮੁਦਰਾ ਨੂੰ ਦਰਸਾਉਂਦੀ ਹੈ, ਜੋ ਬਿਲਕੁੱਲ ਗਲਤ ਹੈ।ਮਤੇ ਵਿੱਚ ਸਪੱਸ਼ਟ ਕੀਤਾ ਗਿਆ ਕਿ ਗੁਰੂ ਸਾਹਿਬ ਨੇ ਅਜਿਹੀ ਕਿਸੇ ਵੀ ਮੁਦਰਾ ਜਾਂ ਆਸਣ ਨੂੰ ਮਾਨਤਾ ਨਹੀਂ ਦਿੱਤੀ, ਸਗੋਂ ਅਜਿਹੇ ਵਰਤਾਰੇ ਦਾ ਖੰਡਨ ਕਰਦਿਆਂ ਕੇਵਲ ਇਕ ਅਕਾਲ ਪੁਰਖ ਨਾਲ ਜੁੜਨ ਦਾ ਉਪਦੇਸ਼ ਦਿੱਤਾ ਹੈ। ਅੰਤ੍ਰਿੰਗ ਕਮੇਟੀ ਨੇ ਇਸ ਮਤੇ ਰਾਹੀਂ ਲੋਕ ਸਭਾ ਅਤੇ ਰਾਜ ਸਭਾ ਦੋਹਾਂ ਸਦਨਾਂ ਦੇ ਸਪੀਕਰਾਂ ਨੂੰ ਅਪੀਲ ਕੀਤੀ ਕਿ ਉਹ ਸੰਸਦ ਅੰਦਰ ਇਹ ਯਕੀਨੀ ਬਣਾਉਣ ਕਿ ਸੰਸਦ ਦੀ ਕਾਰਵਾਈ ਸਮੇਂ ਕਿਸੇ ਦੀਆਂ ਵੀ ਧਾਰਮਿਕ ਭਾਵਨਾਵਾਂ ਨੂੰ ਸੱਟ ਨਾ ਵੱਜੇ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media