ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਦਲ ਖਾਲਸਾ ਦੀ ਸਥਾਪਨਾ ਕਰਨ ਵਾਲੇ ਮੋਹਰੀ ਪੰਚਾਂ ਵਿੱਚੋਂ ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ।ਇਸ ਸਬੰਧੀ ਪਾਸ ਕੀਤੇ ਗਏ ਮਤੇ ਵਿੱਚ ਕਿਹਾ ਗਿਆ ਕਿ ਲੰਮਾਂ ਸਮਾਂ ਜਲਾਵਤਨ ਰਹਿਣ ਵਾਲੇ ਭਾਈ ਗਜਿੰਦਰ ਸਿੰਘ ਦੇ ਸੰਘਰਸ਼ਮਈ ਜੀਵਨ ਅਤੇ ਕੁਰਬਾਨੀ ਸ਼੍ਰੋਮਣੀ ਕਮੇਟੀ ਸਤਿਕਾਰ ਭੇਟ ਕਰਦੀ ਹੈ।ਕੌਮ ਵੱਲੋਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਦੇ ਪਿਤਾ ਕਿਰਪਾਲ ਸਿੰਘ ਦੇ ਚਲਾਣੇ ’ਤੇ ਸ਼ੋਕ ਮਤਾ ਪਾਸ ਕੀਤਾ ਗਿਆ।
Check Also
ਖਾਲਸਾ ਕਾਲਜ ਵੂਮੈਨ ਵਿਖੇ ਕੌਮਾਂਤਰੀ ਮਹਿਲਾ ਦਿਵਸ ’ਤੇ ਪੁੱਜੇ ਮੁੱਖ ਮੰਤਰੀ ਮਾਨ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – 133 ਸਾਲਾਂ ਤੋਂ ਪੂਰਵਜ੍ਹਾਂ ਦੇ ਸੁਪਨਿਆਂ ਨੂੰ ਸਕਾਰ …