ਸੰਗਰੂਰ, 5 ਜੁਲਾਈ (ਜਗਸੀਰ ਲੌਂਗੋਵਾਲ) – ਕਿਸਾਨ ਆਗੂ ਟਹਿਲ ਸਿੰਘ ਮਾਨ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਧਰਮ ਪਤਨੀ ਪੁਸ਼ਪਿੰਦਰ ਕੌਰ ਮਾਨ ਅਚਾਨਕ ਸਦੀਵੀ ਵਿਛੋੜਾ ਦੇ ਗਈ।ਇਸ ਬੇਵਕਤੀ ਮੌਤ `ਤੇ ਇਲਾਕੇ ਦੇ ਰਾਜਸੀ ਨੇਤਾਵਾਂ, ਧਾਰਮਿਕ ਸਖਸ਼ੀਅਤਾਂ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਹਮਦਰਦੀ ਪ੍ਰਗਟ ਕੀਤੀ ਹੈ।ਟਹਿਲ ਸਿੰਘ ਮਾਨ ਅਨੁਸਾਰ ਪੁਸ਼ਪਿੰਦਰ ਕੌਰ ਮਾਨ ਨਮਿੱਤ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ 7 ਜੁਲਾਈ ਨੂੰ ਬਾਅਦ ਦੁਪਹਿਰ 12.00 ਤੋਂ 1.00 ਵਜੇ ਤੱਕ ਗੁਰਦੁਆਰਾ ਸਾਹਿਬ ਬੇਨੜਾ ਦਰਵਾਜ਼ਾ ਧੂਰੀ ਵਿਖੇ ਹੋਵੇਗੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …