ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਸਰਕਾਰੀ ਆਈ.ਟੀ.ਆਈ ਰਣਜੀਤ ਐਵਨਿਊ ਵਿਖੇ ‘ਪੌਦਾ ਲਗਾਓ’ ਦਿਵਸ ਮਨਾਇਆ ਗਿਆ ਅਤੇ ਤਕਰੀਬਨ 100
ਵੱਖ-ਵੱਖ ਕਿਸਮਾਂ ਦੇ ਪੌਦੇ ਅੰਬ, ਨਿੰਮ, ਕਦਮ, ਧਰੇਕ, ਬੁਕੈਨ ਆਦਿ ਪੌਦੇ ਲਗਾਏ ਗਏ।ਇਸ ਮੁਹਿੰਮ ਦੀ ਸ਼ੁਰੂਆਤ ਸ਼ਹਿਰ ਦੇ ਮਸ਼ਹੂਰ ਉਦਯੋਗਪਤੀ ਗੁਰਜਿੰਦਰ ਸਿੰਘ ਮੈਨੇਜਿੰਗ ਡਾਇਰੈਕਟਰ ਹੋਟਲ ਬੈਸਟ ਵੈਸਟਰਨ, ਸਟਾਰਬਕ ਅਤੇ ਹਲਦੀਰਾਮ ਸਨ।ਉਹਨਾਂ ਨੇ ਸਿਖਿਆਰਥੀਆਂ ਨੂੰ ਦਰੱਖਤਾਂ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਹੋਇਆਂ ਆਖਿਆ ਕਿ ਰੁੱਖ ਸਾਡੀ ਜਿੰਦਗੀ ਦਾ ਅਹਿਮ ਹਿੱਸਾ ਹਨ।ਸਾਨੂੰ ਸਭ ਨੂੰ ਵੱਧ ਤੋਂ ਵੱਧ ਪੌਦੇ ਲਗਵਾਉਣੇ ਚਾਹੀਦੇ ਹਨ।ਉਹਨਾਂ ਨੇ ਸਿਖਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਕੋਰਸ ਖਤਮ ਹੋਣ ਤੋਂ ਬਾਅਦ ਉਹਨਾਂ ਦੇ ਅਦਾਰਿਆਂ ਦੇ ਵਿੱਚ ਇਸ ਸੰਸਥਾ ਤੋਂ ਪੜੇ ਹੋਏ ਵੱਖ-ਵੱਖ ਟਰੇਡਾਂ ਦੇ ਬੱਚਿਆਂ ਨੂੰ ਨੌਕਰੀਆਂ ‘ਤੇ ਲਗਾਇਆ ਜਾਵੇਗਾ। ਪ੍ਰਿੰਸੀਪਲ ਇੰਜੀ. ਸੰਜੀਵ ਸ਼ਰਮਾ ਅਤੇ ਸਟਾਫ ਨੇ ਉਹਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਸੰਸਥਾ ਵਿੱਚ ਹਰ ਸਾਲ ਸੈਂਕੜੇ ਬੂਟੇ ਲਗਾਏ ਜਾਂਦੇ ਹਨ ਅਤੇ ਭਵਿੱਖ ਵਿੱਚ ਵੀ ਲਗਾਏ ਜਾਂਦੇ ਰਹਿਣਗੇ।ਇਥੋਂ ਦੇ ਸਿਖਿਆਰਥੀ ਹੀ ਇਹਨਾਂ ਬੂਟਿਆਂ ਨੂੰ ਪਾਲਦੇ ਹਨ।
ਇਸ ਮੌਕੇ ਗੁਰਪ੍ਰੀਤ ਸਿੰਘ ਟਰੇਨਿੰਗ ਅਫਸਰ, ਗੁਰਮੀਤ ਸਿੰਘ, ਰਾਜਦੀਪ ਸਿੰਘ, ਗੁਰਦੇਵ ਸਿੰਘ, ਦੀਪਕ ਕੁਮਾਰ ਹੋਸਟਲ ਸੁਪਰਡੈਂਟ ਰਵਿੰਦਰ ਸਿੰਘ, ਨਵਦੀਪ ਸਿੰਘ, ਗੁਰਸ਼ਰਨ ਸਿੰਘ, ਹਰਪ੍ਰੀਤ ਸਿੰਘ, ਸਟਾਫ ਤੇ ਸਿਖਿਆਰਥੀ ਮੌਜ਼ੂਦ ਸਨ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media