ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵਲੋਂ ਜਾਰੀ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਾਮ
ਥੋਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ।ਸਪੈਸ਼ਲ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ, ਜੋ ਕਿ ਰਾਸ਼ਟਰੀ ਪੱਧਰ ‘ਤੇ ਮਾਨਤਾ ਦੇ ਹੱਕਦਾਰ ਹਨ, ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ 5 ਤੋ 18 ਸਾਲ ਤੱਕ ਦੀ ਉਮਰ ਦੇ ਹਨ।
ਉਨਾਂ ਦੇ ਦੱਸਿਆ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ awards.gov.in
‘ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ।ਵੈਬਸਾਈਟ ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਜੁਲਾਈ ਹੈ।ਅਵਾਰਡ ਵਿੱਚ ਇੱਕ ਮੈਡਲ ਅਤੇ ਪ੍ਰਸ਼ੰਸਾ ਪੱਤਰ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਵਲੋਂ ਦਿੱਤਾ ਜਾਂਦਾ ਹੈ।ਇਸ ਤੋਂ ਇਲਾਵਾ ਵੀਰਤਾ ਪੁਰਸਕਾਰ ਲਈ ਚਰਚਿਤ ਭਾਰਤੀ ਬਾਲ ਕਲਿਆਣ ਪਰਿਸ਼ਦ ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵਲੋਂ ਕੋਈ ਮਾਨਤਾ ਜਾਂ ਸਹਾਇਤਾ ਦਿੱਤੀ ਜਾਂਦੀ ਹੈ।ਇਸ ਲਈ ਭਾਰਤੀ ਬਾਲ ਕਲਿਆਣ ਪਰਿਸ਼ਦ ਵਲੋਂ ਜਾਰੀ ਕਿਸੇ ਵੀ ਤਰ੍ਹਾਂ ਦੀ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਟ੍ਰੇਸ਼ਨ ਨਾ ਕੀਤਾ ਜਾਵੇ।ਸਿਰਫ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ ‘ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ।ਉਨ੍ਹਾ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੂਸਰੀ ਮੰਜਿਲ ਕਮਰਾ ਨੰ. 238 ਅੰਮ੍ਰਿਤਸਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media