ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੋਂ ਅਸ਼ੀਰਵਾਦ ਲੈਣ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ
ਬਿਆਸ ਪਹੁੰਚੇ।ਲੋਕ ਸਭਾ ਵਿੱਚ ਆਪਣੀ ਤੀਜੀ ਪਾਰੀ ਸ਼ੁਰੂ ਕਰਨ ਤੋਂ ਬਾਅਦ ਅੱਜ ਉਨ੍ਹਾਂ ਬਾਬਾ ਜੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਬਾਰੇ ਚਰਚਾ ਕੀਤੀ।ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਦੌਰਾਨ ਉਨਾਂ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣ ਲਈ ਹਰ ਕਿਸੇ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।ਔਜਲਾ ਨੇ ਕਿਹਾ ਕਿ ਬਾਬਾ ਜੀ ਨੇ ਹਮੇਸ਼ਾਂ ਲੋਕਾਂ ਨੂੰ ਚੰਗਿਆਈ ਦਾ ਉਪਦੇਸ਼ ਦਿੱਤਾ ਹੈ ਅਤੇ ਉਨ੍ਹਾਂ ਨੂੰ ਧਰਮ ਨਾਲ ਜੋੜ ਕੇ ਬੁਰਾਈਆਂ ਤੋਂ ਦੂਰ ਰੱਖਿਆ ਹੈ।ਉਹ ਚਾਹੁੰਦੇ ਹਨ ਕਿ ਗੁਰੂ ਨਗਰੀ ਸਮੇਤ ਪੂਰੇ ਦੇਸ਼ ਵਿੱਚ ਨੌਜਵਾਨਾਂ ਨੂੰ ਵਧੀਆ ਮਾਹੌਲ ਮਿਲੇ ਤਾਂ ਜੋ ਉਹ ਵਿਦੇਸ਼ ਨਾ ਜਾਣ ਅਤੇ ਭਾਰਤ ਵਿੱਚ ਰਹਿ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media