Saturday, October 5, 2024

‘ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ‘ਚ ਲੋਕਾਂ ਨੂੰ ਮਿਲ ਰਹੀਆਂ ਹਨ ਸਭ ਸਰਕਾਰੀ ਸਹੂਲਤਾਂ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲੇ੍ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਵੱਖ-ਵੱਖ ਸੇਵਾਵਾਂ ਹਾਸਲ ਕਰਨ ਲਈ ਲੋਕਾਂ ਵਲੋਂ ਅਪਲਾਈ ਕੀਤਾ ਜਾ ਰਿਹਾ।ਸਥਾਨਕ ਢੀਗਰਾ ਕੰਪਲੈਕਸ ਗੋਲਡਨ ਐਵਨਿਊ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਲਾਭ ਉਠਾਉਣ।
ਉਨਾਂ ਦੱੱਸਿਆ ਕਿ 9 ਜੁਲਾਈ ਨੂੰ ਅਗਲਾ ਕੈਂਪ ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਬੱਚੀਵਿੰਡ ਵਿਖੇ ਲਗੇਗਾ।ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਸਰਟੀਫਿਕੇਟ, ਬੁੱਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ `ਚ ਨਾਂ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ `ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ 1076 ਨੰਬਰ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।ਇਸ ਕੈਂਪ ਵਿੱਚ ਕਰੀਬ 150 ਲੋਕਾਂ ਵਲੋਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਰਾਬਤਾ ਕਾਇਮ ਕੀਤਾ ਗਿਆ।ਜਿਨਾਂ ਵਿਚੋਂ 90 ਵਿਅਕਤੀਆਂ ਨੇ ਵੱਖ-ਵੱਖ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਲਈ ਆਪਣੀ ਰਜਿਸਟਰੇਸ਼ਨ ਕਰਵਾਈ।
ਇਸ ਮੌਕੇ ਐਸ.ਡੀ.ਐਮ ਅੰਮ੍ਰਿਤਸਰ-1 ਮਨਕੰਵਲ ਚਾਹਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Check Also

ਸੂਬਾ ਪੱਧਰੀ ਵਿਗਿਆਨ ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਹੋਇਆ ਆਗਾਜ਼

ਭੀਖੀ, 4 ਅਕਤੂਬਰ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿੱਦਿਆ ਭਾਰਤੀ ਅਖਿਲ …