Monday, April 27, 2026

ਬਰਤਾਨੀਆ ਸੰਸਦੀ ਚੋਣਾਂ ’ਚ ਜਿੱਤ ਦਰਜ਼ ਕਰਨ ਵਾਲੇ ਸਿੱਖ ਤੇ ਪੰਜਾਬੀ ਉਮੀਦਵਾਰਾਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨੀਆਂ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਨਤ ਅਤੇ ਲਿਆਕਤ ਨਾਲ ਪੂਰੀ ਦੁਨੀਆਂ ਵਿੱਚ ਨਾਮਣਾ ਖੱਟਿਆ ਹੈ।ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿੱਚ ਸਿਆਸਤ ਅੰਦਰ ਵੀ ਸਿੱਖਾਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਬਰਤਾਨੀਆਂ ਦੀ ਧਰਤੀ ’ਤੇ ਸਿੱਖਾਂ ਅਤੇ ਪੰਜਾਬੀਆਂ ਨੇ ਵੱਡੀ ਜਿੱਤ ਦਰਜ਼ ਕੀਤੀ ਹੈ।ਐਡਵੋਕੇਟ ਧਾਮੀ ਨੇ ਸਿੱਖਾਂ ਦੀ ਤਰੱਕੀ ਤੇ ਚੜ੍ਹਦੀ ਕਲਾ ਲਈ ਪਰਮਾਤਮਾ ਅੱਗੇ ਅਰਦਾਸ ਕਰਨ ਦੇ ਨਾਲ-ਨਾਲ ਆਸ ਪ੍ਰਗਟਾਈ ਕਿ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਨਵੇਂ ਚੁਣੇ ਸੰਸਦ ਮੈਂਬਰ ਭਰਪੂਰ ਕੋਸ਼ਿਸ਼ਾਂ ਕਰਨਗੇ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …