Sunday, December 22, 2024

ਖ਼ਾਲਸਾ ਕਾਲਜ ਨਰਸਿੰਗ ਵਿਖੇ ਯੋਗਾ ਸੈਸ਼ਨ ਕਰਵਾਇਆ ਗਿਆ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੀ ਸਿਹਤ ਤੰਦਰੁਸਤੀ ਦੇ ਮੰਤਵ ਤਹਿਤ ਯੋਗਾ ਸੈਸ਼ਨ ਕਰਵਾਇਆ ਗਿਆ।‘ਯੋਗਾ ਫ਼ਾਰ ਸੈਲਫ਼ ਐਂਡ ਸੋਸਾਇਟੀ’ ਵਿਸ਼ੇ ’ਤੇ ਕਰਵਾਏ ਇਸ ਸੈਸ਼ਨ ਮੌਕੇ ਡਾਕਟਰ ਯੋਗਾ ਆਰਗੇਨਾਈਜੇਸ਼ਨ ਤੋਂ ਮਾਹਿਰ ਰਾਹੁਲ ਮਿੱਤਲ, ਸਾਇਦ ਅਨਵਰ ਅਤੇ ਦਿਆ ਨੇ ਯੋਗਾ ਦਿਵਸ ਦੀ ਮਹੱਤਤਾ ’ਤੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਸੈਸ਼ਨ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਸੀ।ਜਿਸ ਦੌਰਾਨ ਵਿਦਿਆਰਥੀਆਂ ਦੀ ਤੰਦਰੁਸਤੀ ਬਰਕਰਾਰ ਰੱਖਣ ਦੇ ਮੰਤਵ ਨਾਲ ‘ਸਵੈ ਅਤੇ ਸਮਾਜ ਲਈ ਯੋਗਾ’ ਵਿਸ਼ੇ ’ਤੇ ਯੋਗ ਅਭਿਆਸ ਕਰਵਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ।ਇਸ ਉਪਰੰਤ ਵਿਦਿਆਰਥੀਆਂ ਨੇ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਉਪਰਾਲੇ ਅਤੇ ਸਿਹਤ ਦੀ ਤੰਦਰੁਸਤੀ ਲਈ ਯੋਗਾ ਨੂੰ ਅਪਨਾਉਣ ਦਾ ਪ੍ਰਣ ਵੀ ਲਿਆ।ਮੈਡਮ ਜਤਿੰਦਰ ਅਤੇ ਸ਼ਿਵਾਨੀ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …